ਗੁਰਪ੍ਰੀਤ ਸਿੰਘ :- ਪੰਜਾਬ 2027 ਚੋਣਾਂ ਦੇ ਲਈ ਆਮ ਆਦਮੀ ਪਾਰਟੀ ਭਲਕੇ ਦੁਪਹਿਰ 12 ਵਜੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ ਪੱਤਰਕਾਰਾਂ ਨੂੰ ਇਸ ਬਾਰੇ ਦੱਸਿਆ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਨਾਵਾਂ ‘ਤੇ ਚਰਚਾ ਕਰਨ ਲਈ ਦਿੱਲੀ ਵਿੱਚ ਇੱਕ ਮੀਟਿੰਗ ਰੱਖੀ ਗਈ ਸੀ। ਜਿਸ ਵਿੱਚ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਸ਼ਾਮਲ ਹੋਏ। ਕੱਲ੍ਹ ਦਿੱਲੀ ਵਿੱਚ ਇੱਕ ਹੋਰ ਮੀਟਿੰਗ ਹੋਵੇਗੀ। ਜਿਸ ਤੋਂ ਬਾਅਦ ਸੂਚੀ ਜਨਤਕ ਕੀਤੀ ਜਾਵੇਗੀ।
ਭਲਕੇ ‘ਆਪ’ ਉਮੀਦਵਾਰਾਂ ਦੀ ਪਹਿਲੀ ਸੂਚੀ ਹੋਵੇਗੀ ਜਾਰੀ, CM ਮਾਨ ਨੇ ਕੀਤਾ ਐਲਾਨ
