ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਤਹਿਤ ਅੰਮ੍ਰਿਤਸਰ ਵਿੱਚ ਪਹਿਲਾ ਦਫ਼ਤਰ ਖੁੱਲ੍ਹਿਆ

ਅੰਮ੍ਰਿਤਸਰ, 22 ਮਾਰਚ, ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ, ਜੋ 18 ਮਾਰਚ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਅਰਦਾਸ ਨਾਲ ਸ਼ੁਰੂ ਕੀਤੀ ਗਈ ਸੀ, ਤਹਿਤ ਪਾਰਟੀ ਨੇ ਅੰਮ੍ਰਿਤਸਰ ਵਿਖੇ ਆਪਣਾ ਪਹਿਲਾ ਦਫ਼ਤਰ ਖੋਲ੍ਹ ਦਿੱਤਾ ਹੈ।

ਉਦਘਾਟਨੀ ਸਮਾਰੋਹ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੀਆਂ। ਉਨ੍ਹਾਂ ਦੱਸਿਆ ਕਿ ਇਹ ਦਫ਼ਤਰ ਵਰਕਰਾਂ ਦੀ ਭਰਤੀ ਅਤੇ ਪਾਰਟੀ ਦੀ ਸਰਗਰਮੀ ਵਧਾਉਣ ਲਈ ਇੱਕ ਮਹੱਤਵਪੂਰਨ ਕੇਂਦਰ ਬਣੇਗਾ। ਉਨ੍ਹਾਂ ਕਿਹਾ ਕਿ ਇਸ ਦਫ਼ਤਰ ਤੋਂ ਭਰਤੀ ਲਈ ਵਰਕਰਾਂ ਨੂੰ ਕਾਪੀਆਂ ਵੰਡੀਆਂ ਜਾਣਗੀਆਂ, ਜਿਸ ਵਿੱਚ ਉਨ੍ਹਾਂ ਦੇ ਪੂਰੇ ਵੇਰਵੇ ਦਾ ਰਿਕਾਰਡ ਸੰਭਾਲਿਆ ਜਾਵੇਗਾ।ਇਸ ਮੌਕੇ ਡਾ. ਰਤਨ ਸਿੰਘ ਅਜਨਾਲਾ, ਬੀਬੀ ਕਿਰਨਜੋਤ ਕੌਰ, ਭਾਈ ਮਨਜੀਤ ਸਿੰਘ ਸਮੇਤ ਕਈ ਹੋਰ ਵਿਅਕਤੀ ਹਾਜ਼ਰ ਰਹੇ। ਉਨ੍ਹਾਂ ਨੇ ਭਰਤੀ ਮੁਹਿੰਮ ਨੂੰ ਲੈ ਕੇ ਪਾਰਟੀ ਵਰਕਰਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਦੱਸਿਆ ਕਿ ਇਹ ਦਫ਼ਤਰ ਪਾਰਟੀ ਦੀ ਭਵਿੱਖੀ ਰਣਨੀਤੀ ਵਿੱਚ ਮਜ਼ਬੂਤ ਭੂਮਿਕਾ ਨਿਭਾਏਗਾ।

By Gurpreet Singh

Leave a Reply

Your email address will not be published. Required fields are marked *