ਸਾਬਕਾ ਈ. ਡੀ. ਅਧਿਕਾਰੀ ਨਿਰੰਜਣ ਸਿੰਘ ਨੇ ਛੱਡੀ ਵਾਰਿਸ ਪੰਜਾਬ ਦੇ ਪਾਰਟੀ

ਗੁਰਪ੍ਰੀਤ ਸਿੰਘ :- ਕੇਂਦਰੀ ਜਾਂਚ ਏਜੰਸੀ (Central Investigation Agency) ਇਨਫੋਰਸਮੈਂਟ ਡਾਇਰੈਕਟੋਰੇਟ ਦੇ ਸਾਬਕਾ ਅਧਿਕਾਰੀ ਨਿਰੰਜਨ ਸਿੰਘ (Niranjan Singh) ਵਲੋਂ ਰਾਜਨੀਤਕ ਪਾਰਟੀ `ਵਾਰਿਸ ਪੰਜਾਬ ਦੇ`ਛੱਡ ਦਿੱਤੀ ਗਈ ਹੈ ।

ਕੀ ਕਾਰਨ ਦੱਸਿਆ ਜਾ ਰਿਹਾ ਹੈ ਪਾਰਟੀ ਛੱਡਣ ਦਾ

ਮਿਲੀ ਜਾਣਕਾਰੀ ਅਨੁਸਾਰ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਦੇ ਸਾਬਕਾ ਅਧਿਕਾਰੀ ਨਿਰੰਜਣ ਸਿੰਘ ਵਲੋਂ `ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ`ਪਾਰਟੀ ਤੋਂ ਅਸਤੀਫ਼ਾ (Resignation) ਦੇ ਦਿੱਤਾ ਹੈ ਦਾ ਮੁੱਖ ਕਾਰਨ ਕਥਿਤ ਤੌਰ ‘ਤੇ ਪਾਰਟੀ ਨਾਲ ਕੁੱਝ ਖਾਸ ਮੁੱਦਿਆਂ ‘ਤੇ ਸਹਿਮਤੀ ਨਾ ਬਣਨਾ ਹੈ । ਦੱਸਣਯੋਗ ਹੈ ਕਿ ਨਿਰਜੰਨ ਸਿੰਘ ਵਲੋਂ ਕੁੱਝ ਦਿਨ ਪਹਿਲਾਂ ਹੀ ਪਾਰਟੀ ‘ਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ ਸੀ ਤੇ ਪਾਰਟੀ ‘ਚ ਸ਼ਾਮਲ ਹੋਣ ਤੋਂ ਕਰੀਬ 100 ਘੰਟਿਆਂ ਬਾਅਦ ਹੀ ਉਨ੍ਹਾਂ ਵੱਲੋਂ ਪਾਰਟੀ ਤੋਂ ਵੱਖ ਹੋਣ ਦਾ ਫ਼ੈਸਲਾ ਸਿਆਸੀ ਹਲਕਿਆਂ ‘ਚ ਚਰਚਾ ਦਾ ਵਿਸ਼ਾ ਬਣ ਗਿਆ ਹੈ ।

ਕੀ ਆਖਿਆ ਸਾਬਕਾ ਈ. ਡੀ. ਅਧਿਕਾਰੀ ਨੇ

ਸਾਬਕਾ ਈ. ਡੀ. ਅਧਿਕਾਰੀ ਨਿਰੰਜਣ ਸਿੰਘ ਵਲੋਂ ਜਾਰੀ ਕੀਤੇ ਗਏ ਆਪਣੇ ਬਿਆਨ `ਚ ਆਖਿਆ ਗਿਆ ਹੈ ਕਿ ਉਹ ਪੰਜਾਬ ‘ਚ ਨਸਿ਼ਆਂ ਦੀ ਸਮੱਸਿਆ, ਵਿਆਪਕ ਭ੍ਰਿਸ਼ਟਾਚਾਰ, ਗੈਂਗਸਟਰਾਂ, ਫਿਰੌਤੀ ਤੇ ਨਸ਼ਾ ਸਮੱਗਲਿੰਗ ‘ਚ ਪੁਲਸ ਮੁਲਾਜ਼ਮਾਂ ਦੀ ਕਥਿਤ ਸ਼ਮੂਲੀਅਤ ਵਰਗੇ ਮੁੱਦਿਆਂ ਨੂੰ ਲੈ ਕੇ `ਵਾਰਿਸ ਪੰਜਾਬ ਦੇ` ਨਾਲ ਖੜ੍ਹੇ ਹੋਏ ਸਨ । ਹਾਲਾਂਕਿ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ` (Shiromani Akali Dal waris Punjab de) ਪਾਰਟੀ ਨਾਲ ਜੁੜਨ ਤੋਂ ਬਾਅਦ ਕੁਝ ਮੁੱਦਿਆਂ ‘ਤੇ ਉਨ੍ਹਾਂ ਦੇ ਮਤਭੇਦ ਸਾਹਮਣੇ ਆਏ, ਜਿਨ੍ਹਾਂ ਨੂੰ ਉਹ ਆਪਣੇ ਲਈ ਗ਼ੈਰ-ਸਮਝੌਤਾਯੋਗ ਮੰਨਦੇ ਹਨ ।

ਸਪੱਸ਼ਟ ਨਹੀਂ ਕੀਤਾ ਗਿਆ ਕਿ ਕਿਹੜੇ ਮੁੱਦਿਆਂ ਤੇ ਨਹੀਂ ਬਣੀ ਸਹਿਮਤੀ

ਨਿਰੰਜਣ ਸਿੰਘ ਨੇ ਪਾਰਟੀ ਆਗੂਆਂ ਨੂੰ ਸ਼ੁਭਕਾਮਨਾਵਾਂ ਵੀ ਦਿੱਤੀਆਂ ਹਨ । ਹਾਲਾਂਕਿ ਉਨ੍ਹਾਂ ਨੇ ਇਹ ਸਪੱਸ਼ਟ ਨਹੀਂ ਕੀਤਾ ਕਿ ਆਖਿ਼ਰ ਉਹ ਕਿਹੜੇ ਖਾਸ ਮੁੱਦੇ ਸਨ, ਜਿਨ੍ਹਾਂ ਨੂੰ ਲੈ ਕੇ ਉਨ੍ਹਾਂ ਦੀ ਪਾਰਟੀ ਨਾਲ ਸਹਿਮਤੀ ਨਹੀਂ ਬਣ ਸਕੀ । ਇਸ ਕਾਰਨ ਉਨ੍ਹਾਂ ਦੇ ਅਸਤੀਫ਼ੇ ਦੇ ਪਿੱਛੇ ਦੀ ਪੂਰੀ ਵਜ੍ਹਾ ਨੂੰ ਲੈ ਕੇ ਸਿਆਸੀ ਚਰਚਾ ਤੇਜ਼ ਹੋ ਗਈ ਹੈ ।

By Gurpreet Singh

Leave a Reply

Your email address will not be published. Required fields are marked *