ਸਾਬਕਾ IG ਅਮਰ ਸਿੰਘ ਚਹਿਲ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼, ਹਾਲਤ ਨਾਜ਼ੁਕ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਪੁਲਿਸ ਦੇ ਸਾਬਕਾ IG ਅਮਰ ਸਿੰਘ ਚਹਿਲ ਵੱਲੋਂ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ, ਚਹਿਲ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਤੁਰੰਤ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਜਾਰੀ ਹੈ।

ਮਾਮਲੇ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ, ਜਿੱਥੋਂ ਇੱਕ ਸੁਸਾਈਡ ਨੋਟ ਵੀ ਬਰਾਮਦ ਹੋਣ ਦੀ ਪੁਸ਼ਟੀ ਕੀਤੀ ਗਈ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੁਸਾਈਡ ਨੋਟ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਦਾ ਕਹਿਣਾ ਹੈ ਕਿ ਫਿਲਹਾਲ ਇਸ ਘਟਨਾ ਦੇ ਕਾਰਨਾਂ ਬਾਰੇ ਕੁਝ ਵੀ ਸਪਸ਼ਟ ਨਹੀਂ ਹੈ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਕੋਈ ਅਧਿਕਾਰਿਕ ਬਿਆਨ ਜਾਰੀ ਕੀਤਾ ਜਾਵੇਗਾ। ਦੂਜੇ ਪਾਸੇ, ਸਾਬਕਾ DIG ਅਮਰ ਸਿੰਘ ਚਹਿਲ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਸੁਰੱਖਿਆ ਅਤੇ  ਖ਼ਾਸ ਧਿਆਨ ਰੱਖਿਆ ਜਾ ਰਿਹਾ ਹੈ।

By Gurpreet Singh

Leave a Reply

Your email address will not be published. Required fields are marked *