ਸਾਬਕਾ ਜਥੇਦਾਰ ਗਿ. ਗੁਰਬਚਨ ਸਿੰਘ ਅਤੇ ਵਿਰਸਾ ਸਿੰਘ ਵਲਟੋਹਾ ਸਮੇਤ 5 ਜਾਣਿਆ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੋਂ ਲੱਗੀ ਤਨਖਾਹ

ਨੈਸ਼ਨਲ ਟਾਈਮਜ਼ ਬਿਊਰੋ :- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਹੋਈ ਹੈ। ਜਿਸ ‘ਚ ਅਨੇਕਾਂ ਪੰਥਕ ਮੁੱਦਿਆਂ ‘ਤੇ ਵਿਚਾਰ ਚਰਚਾ ਕੀਤੀ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਫੈਸਲਿਆਂ ਦੇ ਸਬੰਧ ‘ਚ ਕੁੱਝ ਲੋਕਾਂ ਵਲੋਂ ਪੇਸ਼ ਹੋ ਕੇ ਮੁਅਫ਼ੀਆਂ ਮੰਗੀਆਂ ਗਈਆਂ ਹਨ। ਇਸ ਦੌਰਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ , ਅਕਾਲੀ ਲੀਡਰ ਵਿਰਸਾ ਸਿੰਘ ਵਲਟੋਹਾ, ਜਸਵੰਤ ਸਿੰਘ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਸਮੇਤ 5 ਜਾਣੇ ਸ੍ਰੀ ਅਕਾਲ ਤਖ਼ਤ ਦੇ ਸਨਮੁੱਖ ਪੇਸ਼ ਹੋਏ।

By Gurpreet Singh

Leave a Reply

Your email address will not be published. Required fields are marked *