ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ `ਪਿਟਬੁਲ` ਨੂੰ ਲੈ ਕੇ ਘਿਰੇ; ਮਾਮਲਾ ਅਦਾਲਤ ਵਿੱਚ ਪੁੱਜਾ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦੇ ਪੁੱਤਰ ਦੀ ਮੌਤ ਤੋਂ ਬਾਅਦ ਮਲੇਰਕੋਟਲਾ ਦੇ ਸ਼ਮਸੁਦੀਨ ਚੌਧਰੀ ਨੇ ਉਸ ਦੇ ਪੁੱਤਰ ਦਾ ਇੱਕ ਵੀਡੀਓ ਜਾਰੀ ਕੀਤਾ ਸੀ। ਸ਼ਮਸੁਦੀਨ ਚੌਧਰੀ ਵੱਲੋਂ ਪੰਚਕੂਲਾ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਸੀ। ਵਿਵਾਦ ਵਧਣ ਉਤੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੇ ਇੱਕ ਚੈਨਲ ‘ਤੇ ਇੰਟਰਵਿਊ ਦਿੰਦੇ ਹੋਏ ਸ਼ਮਸੁਦੀਨ ਚੌਧਰੀ ਨੂੰ ਪਿਟਬੁੱਲ ਕਿਹਾ ਸੀ, ਜਿਸ ਸਬੰਧੀ ਸ਼ਮਸੁਦੀਨ ਚੌਧਰੀ ਨੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਵਿਰੁੱਧ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ ਅਤੇ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ।

ਸ਼ਮਸੁਦੀਨ ਚੌਧਰੀ ਨੇ ਪਟੀਸ਼ਨ ਵਿੱਚ ਕਿਹਾ ਹੈ ਕਿ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੇ ਇੱਕ ਨਿੱਜੀ ਚੈਨਲ ‘ਤੇ ਉਨ੍ਹਾਂ ਲਈ ਪਿਟਬੁੱਲ ਸ਼ਬਦ ਇਸਤੇਮਾਲ ਕੀਤਾ ਹੈ, ਜਿਸ ਨੂੰ ਲੱਖਾਂ ਵਿਊ ਮਿਲੇ ਹਨ ਤੇ ਉਨ੍ਹਾਂ ਦੀ ਆਤਮਾ ਅਤੇ ਪਰਿਵਾਰ ਨੂੰ ਸ਼ਰਮਿੰਦਾ ਕੀਤਾ ਹੈ। ਇਸ ਲਈ ਉਨ੍ਹਾਂ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ਸਬੰਧੀ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੂੰ ਨੋਟਿਸ ਵੀ ਦਿੱਤਾ ਗਿਆ ਹੈ।

ਕਾਬਿਲੇਗੌਰ ਹੈ ਕਿ ਪੰਜਾਬ ਦੀ ਸਾਬਕਾ ਮੰਤਰੀ ਰਜ਼ੀਆ ਸੁਲਤਾਨਾ ਅਤੇ ਪੰਜਾਬ ਦੇ ਸਾਬਕਾ ਡੀਜੀਪੀ (ਮਨੁੱਖੀ ਅਧਿਕਾਰ) ਮੁਹੰਮਦ ਮੁਸਤਫਾ ਦੇ ਪੁੱਤਰ ਅਕੀਲ ਦੀ ਮੌਤ ਦੇ ਮਾਮਲੇ ਵਿੱਚ ਗੁਆਂਢੀ ਸ਼ਮਸੁਦੀਨ ਨੇ ਗੰਭੀਰ ਇਲਜ਼ਾਮ ਲਗਾਏ ਸਨ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਅਕੀਲ ਦੀ ਪਤਨੀ ਅਤੇ ਪਿਤਾ ਦੇ ਨਾਜਾਇਜ਼ ਸਬੰਧ ਸਨ, ਜਿਸ ਵਿੱਚ ਰਜ਼ੀਆ ਸੁਲਤਾਨਾ ਵੀ ਸ਼ਾਮਲ ਸੀ। ਸ਼ਮਸੁਦੀਨ ਨੇ ਪੰਚਕੂਲਾ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਰਜ ਕਰਵਾਈ ਸੀ।

ਇਸ ਦੇ ਆਧਾਰ ‘ਤੇ ਪੰਚਕੂਲਾ ਮਨਸਾ ਦੇਵੀ ਪੁਲਿਸ ਸਟੇਸ਼ਨ ਵਿੱਚ ਮੁਹੰਮਦ ਮੁਸਤਫਾ, ਉਸਦੀ ਪਤਨੀ ਅਤੇ ਪੰਜਾਬ ਦੀ ਸਾਬਕਾ ਮੰਤਰੀ ਰਜ਼ੀਆ ਸੁਲਤਾਨਾ, ਨੂੰਹ ਅਤੇ ਧੀ ਵਿਰੁੱਧ ਧਾਰਾ 103 (1) ਅਤੇ 61 (BNS) ਤਹਿਤ ਮਾਮਲਾ ਦਰਜ ਕੀਤਾ ਸੀ।

ਅਕੀਲ ਦੀ 16 ਅਕਤੂਬਰ ਨੂੰ ਦੇਰ ਰਾਤ ਪੰਚਕੂਲਾ ਵਿੱਚ ਮੌਤ ਹੋ ਗਈ ਸੀ। ਪਰਿਵਾਰ ਨੇ ਕਿਹਾ ਸੀ ਕਿ ਉਸਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ। ਇਸ ਤੋਂ ਬਾਅਦ 27 ਅਗਸਤ ਨੂੰ ਅਕੀਲ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਉਸਨੇ ਦੋਸ਼ ਲਗਾਇਆ ਸੀ ਕਿ ਪਰਿਵਾਰਕ ਮੈਂਬਰ ਉਸਦੀ ਹੱਤਿਆ ਦੀ ਸਾਜ਼ਿਸ਼ ਰਚ ਰਹੇ ਹਨ ਤੇ ਉਸਦੇ ਪਿਤਾ ਅਤੇ ਪਤਨੀ ਵਿਚਕਾਰ ਨਾਜਾਇਜ਼ ਸਬੰਧਾਂ ਦਾ ਵੀ ਜ਼ਿਕਰ ਕੀਤਾ ਸੀ। ਜਦਕਿ ਮੁਹੰਮਦ ਮੁਸਤਫਾ ਨੇ ਸਾਰੇ ਦੋਸ਼ਾਂ ਨੂੰ ਨਿਕਾਰ ਦਿੱਤਾ ਸੀ।

By Gurpreet Singh

Leave a Reply

Your email address will not be published. Required fields are marked *