ਨੈਸ਼ਨਲ ਟਾਈਮਜ਼ ਬਿਊਰੋ :- ਪਟਿਆਲਾ ‘ਚ ਕਰਨਲ ਬਾਠ ਨਾਲ ਹੋਈ ਕੁੱਟਮਾਰ ਮਾਮਲੇ ਨੇ ਹੁਣ ਤਕੜਾ ਰੂਪ ਧਾਰਨ ਕਰ ਲਿਆ ਹੈ। ਅੱਜ ਕਰਨਲ ਦੇ ਪਰਿਵਾਰ ਅਤੇ ਸਾਬਕਾ ਫੌਜੀਆਂ ਨੇ ਮਿੰਨੀ ਸਕੱਤਰੇਤ ਸਾਹਮਣੇ ਵਿਧੀਵਤ ਧਰਨਾ ਦਿੱਤਾ, ਜਿਸ ‘ਚ ਭਾਜਪਾ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ ਵੀ ਸ਼ਾਮਲ ਹੋਈ। ਉਨ੍ਹਾਂ ਨੇ ਘਟਨਾ ‘ਤੇ ਗੰਭੀਰਤਾ ਜਤਾਉਂਦੇ ਹੋਏ ਡੀ.ਸੀ. ਨਾਲ ਮੁਲਾਕਾਤ ਕਰਕੇ ਨਿਆਂ ਦੀ ਮੰਗ ਕੀਤੀ।ਕਰਨਲ ਬਾਠ ਦੀ ਪਤਨੀ ਨੇ ਧਰਨੇ ਦੌਰਾਨ ਕਿਹਾ ਕਿ ਉਹ ਇਨਸਾਫ਼ ਲਈ ਆਪਣਾ ਸੰਘਰਸ਼ ਜਾਰੀ ਰਖਣਗੇ। ਉਨ੍ਹਾਂ ਸਰਕਾਰ ਵਲੋਂ ਬਣਾਈ ਗਈ ਜਾਂਚ ਕਮੇਟੀ ਦਾ ਸਵਾਗਤ ਕੀਤਾ, ਪਰ ਇਹ ਵੀ ਮੰਗ ਕੀਤੀ ਕਿ ਜਾਂਚ ‘ਚ ਕਿਸੇ ਸਾਬਕਾ ਫੌਜੀ ਅਧਿਕਾਰੀ ਨੂੰ ਵੀ ਸ਼ਾਮਲ ਕੀਤਾ ਜਾਵੇ।
ਸਾਬਕਾ ਫੌਜੀ ਹੋਏ ਇਕੱਠੇ, ਪੁਲਿਸ ਅਧਿਕਾਰੀਆਂ ਖਿਲਾਫ਼ ਨਾਅਰੇਬਾਜ਼ੀ, ਧਰਨੇ ਦੌਰਾਨ ਸਾਬਕਾ ਫੌਜੀ ਵਿਅਕਤੀਆਂ ਨੇ ਪੰਜਾਬ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਜ਼ਿੰਮੇਵਾਰ ਮੁਲਾਜ਼ਮਾਂ ‘ਤੇ ਤੁਰੰਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਨੇ ਪਟਿਆਲਾ ਪੁਲਿਸ ਕਪਤਾਨ ਡਾ. ਨਾਨਕ ਸਿੰਘ ਨੂੰ ਤੁਰੰਤ ਹਟਾਉਣ ਦੀ ਵੀ ਮੰਗ ਕੀਤੀ।
ਪਰਿਵਾਰ ਦੀਆਂ ਮੁੱਖ ਮੰਗਾਂ:
ਕਰਨਲ ਬਾਠ ਨਾਲ ਕੁੱਟਮਾਰ ਕਰਨ ਵਾਲੇ ਪੁਲਿਸ ਮੁਲਾਜ਼ਮਾਂ ‘ਤੇ ਸਖ਼ਤ ਕਾਰਵਾਈ ਹੋਵੇ
ਜਾਂਚ ਕਮੇਟੀ ‘ਚ ਸਾਬਕਾ ਫੌਜੀ ਅਧਿਕਾਰੀ ਨੂੰ ਸ਼ਾਮਲ ਕੀਤਾ ਜਾਵੇ।
ਐਸਐਸਪੀ ਨਾਨਕ ਸਿੰਘ ਤੇ ਵੀ ਕਾਰਵਾਈ ਦੀ ਮੰਗ ਕੀਤੀ
ਸੀਬੀਆਈ ਜਾਂਚ ਦੀ ਵੀ ਕੀਤੀ ਮੰਗ
ਕਰਨਲ ਬਾਠ ਦੀ ਪਤਨੀ ਨੇ ਇਨਸਾਫ਼ ਨ ਮਿਲਣ ਤੱਕ ਸੰਘਰਸ਼ ਜਾਰੀ ਰੱਖਣ ਦੀ ਚੇਤਾਵਨੀ ਦਿੱਤੀ। ਧਰਨੇ ਦੀ ਗੂੰਜ ਹੁਣ ਸਿਆਸੀ ਪੱਧਰ ‘ਤੇ ਵੀ ਸੁਣਾਈ ਦੇ ਰਹੀ ਹੈ। ਸਰਕਾਰ ‘ਤੇ ਦਬਾਅ ਵਧ ਰਿਹਾ ਹੈ।
