ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਆਸ਼ੀਸ਼ ਬੈਨਰਜੀ ਦੀ ਮੌਤ, ਟੀਐਮਸੀ ਪਾਰਟੀ ਦਫ਼ਤਰ ‘ਚੋਂ ਮਿਲੀ ਲਾਸ਼

ਗੁਰਪ੍ਰੀਤ ਸਿੰਘ :- ਪੱਛਮੀ ਬੰਗਾਲ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਤ੍ਰਿਣਮੂਲ ਕਾਂਗਰਸ (ਟੀਐਮਸੀ) ਦੇ ਸੀਨੀਅਰ ਨੇਤਾ ਆਸ਼ੀਸ਼ ਬੈਨਰਜੀ ਦੀ ਲਾਸ਼ ਐਤਵਾਰ ਸਵੇਰੇ ਬੀਰਭੂਮ ਜ਼ਿਲ੍ਹੇ ਦੇ ਰਾਮਪੁਰਹਾਟ ਕਸਬੇ ਦੇ ਹੱਟਲਾਪਾੜਾ ਇਲਾਕੇ ਸਥਿਤ ਪਾਰਟੀ ਦਫ਼ਤਰ ਤੋਂ ਮ੍ਰਿਤਕ ਹਾਲਤ ਵਿੱਚ ਮਿਲੀ। ਪੁਲਿਸ ਅਨੁਸਾਰ ਉਨ੍ਹਾਂ ਦੀ ਲਾਸ਼ ਫੰਦੇ ਨਾਲ ਲਟਕਦੀ ਮਿਲੀ, ਜਿਸ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਘਟਨਾ ਦੇ ਆਲੇ-ਦੁਆਲੇ ਦੇ ਹਾਲਾਤਾਂ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

ਆਸ਼ੀਸ਼ ਬੈਨਰਜੀ ਦਾ ਰਾਜਨੀਤਿਕ ਕਰੀਅਰ ਕਾਫ਼ੀ ਲੰਬਾ ਅਤੇ ਪ੍ਰਭਾਵਸ਼ਾਲੀ ਰਿਹਾ ਹੈ। ਉਹ 2001 ਤੋਂ ਲਗਾਤਾਰ ਪੰਜ ਵਾਰ ਰਾਮਪੁਰਹਾਟ ਵਿਧਾਨ ਸਭਾ ਸੀਟ ਤੋਂ ਵਿਧਾਇਕ ਚੁਣੇ ਗਏ ਅਤੇ ਮਮਤਾ ਬੈਨਰਜੀ ਦੇ ਬਹੁਤ ਕਰੀਬੀ ਮੰਨੇ ਜਾਂਦੇ ਸਨ। ਉਨ੍ਹਾਂ ਨੇ ਰਾਜ ਦੇ ਸਿੱਖਿਆ ਅਤੇ ਖੇਤੀਬਾੜੀ ਮੰਤਰੀ ਵਜੋਂ ਸੇਵਾਵਾਂ ਨਿਭਾਉਣ ਤੋਂ ਇਲਾਵਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਵਜੋਂ ਵੀ ਜ਼ਿੰਮੇਵਾਰੀ ਸੰਭਾਲੀ ਸੀ।

ਹਾਲਾਂਕਿ, 2026 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੂੰ ਭਾਜਪਾ ਦੇ ਉਮੀਦਵਾਰ ਧਰੁਵ ਸਾਹਾ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ, ਜਿਸ ਤੋਂ ਬਾਅਦ ਜੂਨ 2026 ਵਿੱਚ ਉਨ੍ਹਾਂ ਨੇ ਬੀਰਭੂਮ ਜ਼ਿਲ੍ਹਾ ਸੰਗਠਨ ਦੀਆਂ ਕੁਝ ਮੁੱਖ ਜ਼ਿੰਮੇਵਾਰੀਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ।

By Gurpreet Singh

Leave a Reply

Your email address will not be published. Required fields are marked *