ਅੰਮ੍ਰਿਤਸਰ ‘ਚ ਕੇਜਰੀਵਾਲ-ਮਾਨ ਦੇ ਆਉਣ ਤੋਂ ਪਹਿਲਾਂ ਕੂੜਾ ਢੱਕਿਆ, ਸੰਸਦ ਮੈਂਬਰ ਔਜਲਾ ਦਾ ਤੰਜ

ਨੈਸ਼ਨਲ ਟਾਈਮਜ਼ ਬਿਊਰੋ :- ਅੰਮ੍ਰਿਤਸਰ ‘ਚ ਤਿੰਨ ਸਾਲ ਪੂਰੇ ਹੋਣ ਦੀ ਖੁਸ਼ੀ ਮਨਾਉਣ ਆਏ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਸ਼ਹਿਰ ਦੀਆਂ ਹਕੀਕਤਾਂ ਤੋਂ ਵਾਕਿਫ ਹੋਣ ਦੀ ਜ਼ਰੂਰਤ ਹੈ। ਪ੍ਰਸ਼ਾਸਨ ਨੇ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਇਲਾਕੇ ‘ਚ ਗੰਦਗੀ ਲੁਕਾਉਣ ਲਈ ਉਸ ‘ਤੇ ਪਰਦਾ ਪਾ ਦਿੱਤਾ, ਜੋ ਇਹ ਦਰਸਾਉਂਦਾ ਹੈ ਕਿ ਹਕੀਕਤਾਂ ਨੂੰ ਛੁਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਇਸ ਗੱਲ ‘ਤੇ ਤਿੱਖਾ ਤੰਜ ਕੱਸਦੇ ਹੋਏ ਕਿਹਾ ਕਿ ਭਗਵੰਤ ਮਾਨ ਅਤੇ ਕੇਜਰੀਵਾਲ ਗੁਰੂ ਨਗਰੀ ‘ਚ ਤਿੰਨ ਸਾਲ ਪੂਰੇ ਹੋਣ ਦੀ ਖੁਸ਼ੀ ਮਨਾਉਣ ਅਤੇ ਮੱਥਾ ਟੇਕਣ ਆਏ ਹਨ, ਪਰ ਉਨ੍ਹਾਂ ਨੂੰ ਸ਼ਹਿਰ ਦੀਆਂ ਹਕੀਕਤਾਂ ਵੀ ਦੇਖਣੀਆਂ ਚਾਹੀਦੀਆਂ ਹਨ। ਔਜਲਾ ਨੇ ਕਿਹਾ ਕਿ ਜੇਕਰ ਸਰਕਾਰ ਨੂੰ ਗੁਰੂ ਘਰਾਂ ਪ੍ਰਤੀ ਅਥਾਹ ਸਤਿਕਾਰ ਹੈ, ਤਾਂ ਸ਼ਹਿਰ ਦੀ ਸਫ਼ਾਈ, ਇਨਫ਼ਰਾਸਟਰਕਚਰ ਤੇ ਲੋਕਾਂ ਦੀਆਂ ਮੁਸ਼ਕਲਾਂ ‘ਤੇ ਵੀ ਧਿਆਨ ਦੇਣਾ ਚਾਹੀਦਾ ਹੈ।

By Gurpreet Singh

Leave a Reply

Your email address will not be published. Required fields are marked *