993 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ, ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਵੱਡਾ ਝਟਕਾ

ਮਈ ਮਹੀਨੇ ਦੇ ਪਹਿਲੇ ਦਿਨ ਆਮ ਲੋਕਾਂ ਨੂੰ ਇਕ ਵੱਡਾ ਝਟਕਾ ਲੱਗਾ ਹੈ। ਅੱਜ ਯਾਨੀ ਸ਼ੁੱਕਰਵਾਰ, 1 ਮਈ 2026 ਨੂੰ ਐਲਪੀਜੀ ਗੈਸ ਸਿਲੰਡਰ 993 ਰੁਪਏ ਮਹਿੰਗਾ ਹੋ ਗਿਆ ਹੈ। ਸੂਤਰਾਂ ਅਨੁਸਾਰ ਇੰਡੀਅਨ ਆਇਲ ਕਾਰਪੋਰੇਸ਼ਨ (IOC) ਦੁਆਰਾ ਜਾਰੀ ਕੀਤੀਆਂ ਗਈਆਂ ਨਵੀਆਂ ਦਰਾਂ ਦੇ ਅਨੁਸਾਰ 19 ਕਿਲੋਗ੍ਰਾਮ ਵਾਲੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 993 ਰੁਪਏ ਵਧਾ ਦਿੱਤੀ ਹੈ, ਜਿਸ ਨਾਲ ਲੋਕਾਂ ਨੂੰ ਜ਼ੋਰਦਾਰ ਝਟਕਾ ਲੱਗਾ ਹੈ। ਇਸ ਨਾਲ ਸਿਲੰਡਰ ਦੀ ਕੀਮਤ ਹੁਣ 2,078.50 ਰੁਪਏ ਦੀ ਬਜਾਏ 3,071.50 ਰੁਪਏ ਹੋ ਜਾਵੇਗੀ।

ਜਾਣਕਾਰੀ ਮੁਤਾਬਕ ਦਿੱਲੀ ਵਿੱਚ ਵਪਾਰਕ ਸਿਲੰਡਰਾਂ ਦੀ ਕੀਮਤ ਵਿੱਚ 993 ਰੁਪਏ ਦਾ ਭਾਰੀ ਵਾਧਾ ਕੀਤਾ ਗਿਆ ਹੈ। ਇਸ ਬਦਲਾਅ ਦੇ ਨਾਲ, ਦਿੱਲੀ ਵਿੱਚ ਇੱਕ ਸਿਲੰਡਰ ਦੀ ਕੀਮਤ ਹੁਣ 2,078.50 ਰੁਪਏ ਦੀ ਬਜਾਏ 3,071.50 ਰੁਪਏ ਹੋ ਜਾਵੇਗੀ। ਇਸੇ ਤਰ੍ਹਾਂ, ਮੁੰਬਈ ਅਤੇ ਕੋਲਕਾਤਾ ਵਿੱਚ ਵੀ ਕੀਮਤਾਂ ਵਿੱਚ ਕਾਫ਼ੀ ਵਾਧਾ ਹੋਇਆ ਹੈ। ਕੋਲਕਾਤਾ ਵਿੱਚ 994 ਰੁਪਏ ਦਾ ਸਭ ਤੋਂ ਵੱਡਾ ਵਾਧਾ ਹੋਇਆ। ਕੋਲਕਾਤਾ ਵਿੱਚ ਹੁਣ ਇੱਕ ਸਿਲੰਡਰ 2,208 ਰੁਪਏ ਦੀ ਬਜਾਏ 3,202 ਰੁਪਏ ਵਿੱਚ ਉਪਲਬਧ ਹੋਵੇਗਾ। ਮੁੰਬਈ ਵਿੱਚ ਕਮਰਸ਼ੀਅਲ ਸਿਲੰਡਰ ਦੀ ਕੀਮਤ ₹993 ਵਧ ਕੇ ₹3,024 ਹੋ ਗਈ ਹੈ। ਪਹਿਲਾਂ ਇਹ ₹2,031 ਵਿੱਚ ਉਪਲਬਧ ਸੀ। ਚੇਨਈ ਵਿੱਚ ਕਮਰਸ਼ੀਅਲ ਸਿਲੰਡਰ ਦੀ ਕੀਮਤ ₹3,237 ਤੱਕ ਪਹੁੰਚ ਗਈ ਹੈ। ਪਹਿਲਾਂ ਇੱਥੇ ਕੀਮਤ ₹2,246.50 ਸੀ।

ਹਾਲਾਂਕਿ, ਇਸ ਦੌਰਾਨ ਰਾਹਤ ਦੀ ਗੱਲ ਇਹ ਹੈ ਕਿ 14 ਕਿਲੋਗ੍ਰਾਮ ਵਾਲੇ ਘਰੇਲੂ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ। ਘਰੇਲੂ ਸਿਲੰਡਰ ₹913 ਦੀ ਪੁਰਾਣੀ ਦਰ ‘ਤੇ ਉਪਲਬਧ ਹੈ। ਕਮਰਸ਼ੀਅਲ ਸਿਲੰਡਰ ਦੀਆਂ ਨਵੀਂ ਕੀਮਤ 1 ਮਈ 2026 ਨੂੰ ਸਵੇਰੇ 6 ਵਜੇ ਤੋਂ ਲਾਗੂ ਹੋਵੇਗੀ। ਸੂਤਰਾਂ ਮੁਤਾਬਕ ਜਲੰਧਰ ਵਿੱਚ 1 ਮਈ, 2026 ਨੂੰ ਘਰੇਲੂ 14.2 ਕਿਲੋਗ੍ਰਾਮ ਐਲਪੀਜੀ ਸਿਲੰਡਰ ਦੀ ਕੀਮਤ ਲਗਭਗ ₹946.00 ਹੈ। ਇਹ ਦਰਾਂ ਤੇਲ ਮਾਰਕੀਟਿੰਗ ਕੰਪਨੀਆਂ ਦੁਆਰਾ ਨਿਰਧਾਰਤ ਕੀਤੀਆਂ ਜਾਂਦੀਆਂ ਹਨ

By Rajeev Sharma

Leave a Reply

Your email address will not be published. Required fields are marked *