ਨੈਸ਼ਨਲ ਟਾਈਮਜ਼ ਬਿਊਰੋ :- ਜੂਨ 1984 ਦੇ ਘੱਲੂਘਾਰੇ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿਘ ਗੜਗੱਜ ਨੇ ਅਰਦਾਸ ਕੀਤੀ। ਇਸ ਦੌਰਾਨ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਰਹੀ।
ਇਸ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਵੀ ਅਰਦਾਸ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਪੰਜਾਬ ਜੰਗ ਦਾ ਅਖਾੜਾ ਨਾ ਬਣੇ। ਉਨ੍ਹਾਂ ਅਰਦਾਸ ਕੀਤੀ ਕਿ ਦਲ ਪੰਥ, ਟਕਸਾਲਾਂ ਤੇ ਧਾਰਮਿਕ ਜਥੇਬੰਦੀਆਂ ਤੇ ਸਮੁੱਚਾ ਖ਼ਾਲਸਾ ਪੰਥ ਇਕਮਿੱਕ ਰਹੇ ਅਤੇ ਖ਼ਾਲਸਾਈ ਝੰਡੇ ਹੇਠ ਗੁਰੂ ਸਾਹਿਬ ਦੇ ਪੂਰਨਿਆਂ ਤੇ ਚੱਲੇ।
