ਨੈਸ਼ਨਲ ਟਾਈਮਜ਼ ਬਿਊਰੋ :- ਭਾਰਤ ਭੂਸ਼ਣ ਆਸ਼ੂ ਨੂੰ ਵਿਜਿਲੈਂਸ ਵੱਲੋਂ ਭੇਜੇ ਨੋਟਿਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਲੁਧਿਆਣਾ ਤੋਂ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਨੇ ਕਸਿਆ ਤੰਜ। ਘੁੰਮਣ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚਲਾਇਆ ਜਾ ਰਿਹਾ ਇਹ ਸਾਰਾ ਨਾਟਕ ਹੈ ਅਤੇ ਲੋਕ ਇਸ ਦੀ ਹਕੀਕਤ ਨੂੰ ਚੰਗੀ ਤਰ੍ਹਾਂ ਜਾਣਦੇ ਹਨ।
ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਲਈ ਕੀਤੇ ਜਾ ਰਹੇ ਚੋਣ ਪ੍ਰਚਾਰ ‘ਤੇ ਵੀ ਸਿੱਧਾ ਨਿਸ਼ਾਨਾ ਸਾਧਿਆ। ਘੁੰਮਣ ਨੇ ਤੰਜ ਕੱਸਦੇ ਹੋਏ ਕਿਹਾ, ਅੰਗੂਠਾ ਲਗਾਉਣ ਵਾਲਾ ਮੁੱਖ ਮੰਤਰੀ ਭਗਵੰਤ ਮਾਨ ਦਿਨ ਵੇਲੇ ਅੰਗੂਠਾ ਲਗਵਾ ਲਓ, ਤੇ ਸ਼ਾਮ ਨੂੰ ਸ਼ਰਾਬ ਵਾਲਾ ਅੰਗੂਠਾ ਲਗਵਾ ਲਓ।
ਉਨ੍ਹਾਂ ਕਿਹਾ ਕਿ ਲੋਕਾਂ ਦੇ ਸਵਾਲਾਂ ਤੋਂ ਭੱਜਣ ਦੀ ਥਾਂ, ਭਗਵੰਤ ਮਾਨ ਨੂੰ ਇਹ ਦੱਸਣਾ ਚਾਹੀਦਾ ਕਿ ਉਹ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਜਨਤਾ ਨੂੰ ਕਿਵੇਂ ਮੁਤਮਇਨ ਕਰਨਗੇ।ਇਸ ਦੇ ਨਾਲ ਹੀ ਪਰਉਪਕਾਰ ਘੁੰਮਣ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਇਲਾਕੇ ਦੀ ਜਨਤਾ ਵੱਲੋਂ ਭਰਪੂਰ ਪਿਆਰ ਮਿਲ ਰਿਹਾ ਹੈ ਅਤੇ ਜਿੱਤ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੀ ਹੀ ਹੋਵੇਗੀ