ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਦੇ 70 ਪੁਲਸ ਅਧਿਕਾਰੀਆਂ ਨੂੰ ਡਿਪਟੀ ਸੁਪਰਡੈਂਡੈਂਟ ਆਫ ਪੁਲਸ (ਡੀ.ਐੱਸ.ਪੀ.) ਦੇ ਅਹੁਦੇ ‘ਤੇ ਤਰੱਕੀ ਦਿੱਤੀ ਗਈ ਹੈ। ਇਹ ਤਰੱਕੀ ਉਨ੍ਹਾਂ ਦੀ ਲੰਮੀ ਸੇਵਾ, ਸਖ਼ਤ ਮਿਹਨਤ ਅਤੇ ਲੋਕਾਂ ਦੀ ਸੇਵਾ ਪ੍ਰਤੀ ਨਿਭਾਈਆਂ ਜ਼ਿੰਮੇਵਾਰੀਆਂ ਦੇ ਚੱਲਦੇ ਦਿੱਤੀ ਗਈ ਹੈ। ਤਰੱਕੀ ਪ੍ਰਾਪਤ ਕਰਨ ਵਾਲੇ ਅਧਿਕਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਸਰਕਾਰ ਨੇ ਕਿਹਾ ਕਿ ਇਹ ਸਿਰਫ਼ ਨਵਾਂ ਅਹੁਦਾ ਨਹੀਂ, ਸਗੋਂ ਨਵੀਂ ਜ਼ਿੰਮੇਵਾਰੀ ਵੀ ਹੈ। ਲਿਹਾਜ਼ਾ ਹੁਣ ਉਨ੍ਹਾਂ ਤੋਂ ਉਮੀਦ ਹੈ ਕਿ ਉਹ ਆਪਣੀ ਡਿਊਟੀ ਹੋਰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।

ਇਹ ਤਰੱਕੀਆਂ ਸੂਬੇ ਦੀ ਪੁਲਸ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਅਤੇ ਸੂਬੇ ਵਿਚ ਕਾਨੂੰਨ-ਵਿਵਸਥਾ ਬਣਾਈ ਰੱਖਣ ਵੱਲ ਇਕ ਵੱਡਾ ਕਦਮ ਮੰਨੀਆਂ ਜਾ ਰਹੀਆਂ ਹਨ।
