ਗਿੱਪੀ ਗਰੇਵਾਲ ਦੀ ਪਤਨੀ ਅਤੇ ਬੱਚਿਆਂ ਨੇ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬੀ ਫਿਲਮ ਅਦਾਕਾਰ ਅਤੇ ਗਾਇਕ ਗਿੱਪੀ ਗਰੇਵਾਲ ਦੀ ਪਤਨੀ ਅਤੇ ਤਿੰਨ ਪੁੱਤਰ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਦੀ ਪਤਨੀ ਅਤੇ ਤਿੰਨ ਪੁੱਤਰਾਂ ਨੇ ਸ਼ਰਧਾ ਨਾਲ ਮੱਥਾ ਟੇਕ ਅਤੇ ਅਰਦਾਸ ਕੀਤੀ। ਉਨ੍ਹਾਂ ਦੀ ਇਹ ਯਾਤਰਾ ਪੂਰੀ ਤਰ੍ਹਾਂ ਧਾਰਮਿਕ ਅਤੇ ਨਿੱਜੀ ਸੀ।

ਮੱਥਾ ਟੇਕਣ ਤੋਂ ਬਾਅਦ ਗਿੱਪੀ ਗਰੇਵਾਲ ਦੇ ਤਿੰਨ ਪੁੱਤਰ, ਏਕਮ ਗਰੇਵਾਲ, ਸ਼ਿੰਦਾ ਗਰੇਵਾਲ ਅਤੇ ਗੁਰਬਾਜ਼ ਗਰੇਵਾਲ ਅਤੇ ਪਤਨੀ ਨੇ ਜੋੜਾ ਘਰ ਵਿਖੇ ਸੇਵਾ ਕੀਤੀ। ਇਸ ਦੇ ਨਾਲ ਹੀ ਪਰਿਵਾਰ ਨੇ ਕੁਝ ਸਮਾਂ ਸਰੋਵਰ ਕੋਲ ਬੈਠ ਕੇ ਗੁਰਬਾਣੀ ਦਾ ਸਰਵਣ ਵੀ ਕੀਤਾ।

By Gurpreet Singh

Leave a Reply

Your email address will not be published. Required fields are marked *