ਹੋਟਲ ਵਿੱਚ ਕੁੜੀਆਂ ਤੋਂ ਲਿਆ ਜਾ ਰਿਹਾ ਸੀ ਗਲਤ ਕੰਮ; ਅੱਧੀ ਰਾਤ ਨੂੰ ਛਾਪਾ ਮਾਰ ਕੇ ਛੁਡਵਾਇਆ

ਗੁਰਪ੍ਰੀਤ ਸਿੰਘ :- ਮੋਹਾਲੀ ਦੇ ਜ਼ੀਰਕਪੁਰ ਸ਼ਹਿਰ ਵਿੱਚ ਗੈਰਕਾਨੂੰਨੀ ਗਤੀਵਿਧੀਆਂ ਖਿਲਾਫ਼ ਸਖ਼ਤ ਕਾਰਵਾਈ ਕਰਦਿਆਂ ਜ਼ੀਰਕਪੁਰ ਪੁਲਿਸ ਨੇ ਇਕ ਵਾਰ ਫਿਰ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਅੱਧੀ ਰਾਤ ਪਟਿਆਲਾ ਹਾਈਵੇ ਉਤੇ ਸਥਿਤ ਏ ਕੇ ਗ੍ਰੈਂਡ ਹੋਟਲ ਵਿੱਚ ਛਾਪਾ ਮਾਰ ਕੇ ਹੋਟਲ ਦੀ ਆੜ ਵਿੱਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕੀਤਾ।

ਗੁਪਤ ਸੂਚਨਾ ਦੇ ਆਧਾਰ ਉਤੇ ਕੀਤੀ ਗਈ ਇਸ ਕਾਰਵਾਈ ਦੌਰਾਨ ਪੁਲਿਸ ਟੀਮ ਨੇ ਹੋਟਲ ਵਿੱਚ ਮੌਜੂਦ 7 ਕੁੜੀਆਂ ਨੂੰ ਰੈਸਕਿਊ ਕਰਕੇ ਸੁਰੱਖਿਅਤ ਬਾਹਰ ਕੱਢਿਆ। ਇਸ ਦੇ ਨਾਲ ਹੀ ਦੇਹ ਵਪਾਰ ਦੇ ਧੰਦੇ ਨੂੰ ਚਲਾਉਣ ਦੇ ਦੋਸ਼ ਹੇਠ 4 ਹੋਟਲ ਸੰਚਾਲਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਪੁਲਿਸ ਅਧਿਕਾਰੀਆਂ ਮੁਤਾਬਕ ਇਸ ਹੋਟਲ ਉਤੇ ਪਹਿਲਾਂ ਵੀ ਛਾਪੇਮਾਰੀ ਹੋ ਚੁੱਕੀ ਹੈ ਪਰ ਸੰਚਾਲਕਾਂ ਵੱਲੋਂ ਮੁੜ ਤੋਂ ਇਸ ਗੈਰਕਾਨੂੰਨੀ ਕਾਰੋਬਾਰ ਨੂੰ ਸ਼ੁਰੂ ਕਰ ਦਿੱਤਾ ਗਿਆ ਸੀ। ਇਸ ਵਾਰ ਪੁਲਿਸ ਨੇ ਸਖ਼ਤੀ ਨਾਲ ਕਾਰਵਾਈ ਕਰਦਿਆਂ ਪੂਰੇ ਰੈਕਟ ਦਾ ਪਰਦਾਫਾਸ਼ ਕੀਤਾ ਹੈ।

ਪੁਲਿਸ ਨੇ ਮਾਮਲਾ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਗਿਰੋਹ ਨਾਲ ਜੁੜੇ ਹੋਰ ਲੋਕਾਂ ਦੀ ਭਾਲ ਵੀ ਕੀਤੀ ਜਾ ਰਹੀ ਹੈ। ਸ਼ਹਿਰ ਵਿੱਚ ਹੋਟਲ ਅਤੇ ਸਪਾ ਸੈਂਟਰਾਂ ਦੀ ਆੜ ਵਿੱਚ ਚੱਲ ਰਹੀਆਂ ਗੈਰਕਾਨੂੰਨੀ ਗਤੀਵਿਧੀਆਂ ਉਤੇ ਹੁਣ ਪੁਲਿਸ ਦੀ ਨਿਗਰਾਨੀ ਹੁਣ ਹੋਰ ਵੀ ਤੇਜ਼ ਹੋ ਗਈ ਹੈ।

By Gurpreet Singh

Leave a Reply

Your email address will not be published. Required fields are marked *