ਗੁਰਪ੍ਰੀਤ ਸਿੰਘ :- ਪੰਜਾਬ ’ਚ ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲੇ ਲੋਕਾਂ ਲਈ ਵੱਡੀ ਰਾਹਤ ਦੀ ਖ਼ਬਰ ਹੈ। ਬੱਸਾਂ ਦੀ ਹੜਤਾਲ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਜਿਸ ਨਾਲ ਆਮ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ। ਦੱਸ ਦਈਏ ਕਿ ਪੀਆਰਟੀਸੀ-ਪਨਬਸ ਕੰਟਰੈਕਟ ਯੂਨੀਅਨ ਵੱਲੋਂ ਹੜਤਾਲ ਮੁਲਤਵੀ ਕਰਨ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਵੱਲੋਂ 24, 25 ਤੇ 26 ਜੂਨ ਨੂੰ ਹੜਤਾਲ ਕਰਨ ਦਾ ਐਲਾਨ ਕੀਤਾ ਸੀ।
ਇਸ ਸਬੰਧੀ ਯੂਨੀਅਨ ਨੇ ਦੱਸਿਆ ਕਿ ਉਨ੍ਹਾਂ ਦੀ ਮੰਗ ਮੁਤਾਬਿਕ ਸ਼ਘੰਰਸ਼ ਦੌਰਾਨ ਹੋਏ ਪਰਚੇ ਰੱਦ ਕਰਨ ਦੀ ਫਾਇਲ ਵਿਭਾਗ ਅਤੇ ਸਰਕਾਰ ਵੱਲੋ ਗ੍ਰਹਿ ਵਿਭਾਗ ਨੂੰ ਭੇਜ ਦਿੱਤੀ ਗਈ ਹੈ ਅਤੇ ਨਾਲ ਹੀ ਜਥੇਬੰਦੀ ਦੀਆਂ ਮੰਗਾ ਸਬੰਧੀ ਕੱਲ ਮਿਤੀ 24 ਜੂਨ 2026 ਨੂੰ ਮਾਨਯੋਗ ਵਿੱਤ ਮੰਤਰੀ/ਟਰਾਸਪੋਰਟ ਮੰਤਰੀ ਨਾਲ ਪੈਨਿਲ ਮੀਟਿੰਗ ਤੈਅ ਹੋਈ ਹੈ। ਜਿਸ ਨੂੰ ਮੁੱਖ ਰੱਖਦਿਆਂ 24 ਜੂਨ ਦੀ ਹੜਤਾਲ ਨੂੰ ਮੁਲਤਵੀ ਕੀਤੀ ਜਾਂਦੀ ਹੈ। ਉਨ੍ਹਾਂ ਵੱਲੋਂ ਅਗਲੀ ਰਣਨੀਤੀ ਮੀਟਿੰਗ ਮਗਰੋਂ ਤਿਆਰ ਕੀਤੀ ਜਾਵੇਗੀ।
