ਸਰਕਾਰੀ ਸਕੂਲਾਂ ਦੇ ਕਾਇਆ ਕਲਪ ਲਈ ਸਰਕਾਰ ਨੇ ਸਿੱਖਿਆ ਬਜਟ ’ਚ ਕੀਤਾ ਵਾਧਾ : ਚੀਮਾ

ਨੈਸ਼ਨਲ ਟਾਈਮਜ਼ ਬਿਊਰੋ :- ਸਰਕਾਰੀ ਐਲੀਮੈਂਟਰੀ ਸਕੂਲ ਨੱਥੂਪੁਰ ’ਚ ਚਾਰਦੀਵਾਰੀ ਦਾ ਉਦਘਾਟਨ ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ: ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਆਪਣੇ ਵਾਅਦੇ ਮੁਤਾਬਕ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਨੱਥੂਪੁਰ ਵਿਖੇ ਉਸਾਰੀ ਗਈ ਚਾਰਦੀਵਾਰੀ ਦਾ ਉਦਘਾਟਨ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਅਤੇ ਅਰਜੁਨਾ ਐਵਾਰਡੀ ਸੱਜਣ ਸਿੰਘ ਨੇ ਕੀਤਾ। ਇਸ ਮੌਕੇ ਸਰਪੰਚ ਸੁਖਵਿੰਦਰ ਸਿੰਘ ਸੋਢੀ ਦੀ ਅਗਵਾਈ ਹੇਠ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ਼ ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਉੱਚ ਪੱਧਰੀ ਬਣਾਉਣ ਦੇ ਵਾਅਦੇ ਮੁਤਾਬਕ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਨੇ ਸਿੱਖਿਆ ਦੇ ਬਜਟ ਵਿੱਚ ਭਾਰੀ ਵਾਧਾ ਕਰ ਦਿੱਤਾ ਹੈ ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਸਰਕਾਰੀ ਸਕੂਲ ਦੇਸ਼ ਦੇ ਸਭ ਤੋਂ ਉੱਤਮ ਸਕੂਲ ਬਣ ਜਾਣਗੇ। ਉਨ੍ਹਾਂ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਵਾਲੇ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਭਾਵੇਂ ਉਹ ਕਿੰਨਾ ਵੀ ਸਿਆਸੀ ਅਸਰ ਰਸੂਖ ਵਾਲ਼ਾ ਕਿਉਂ ਨਾ ਹੋਵੇ। ਉਨ੍ਹਾਂ ਨੇ ਕਿਹਾ ਕਿ ਹਲਕਾ ਸੁਲਤਾਨਪੁਰ ਲੋਧੀ ਦੇ ਬਹੁਤੇ ਪਿੰਡ ਆਉਣ ਵਾਲੇ ਦਿਨਾਂ ਵਿੱਚ ਨਸ਼ਾ ਰਹਿਤ ਹੋ ਜਾਣਗੇ। ਇਸ ਮੌਕੇ ਬਲਾਕ ਕੋਆਰਡੀਨੇਟਰ ਰਾਮ ਸਿੰਘ ਨੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਮਿਲ ਰਹੀਆਂ ਸਹੂਲਤਾਂ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਹੁਣ ਇਹ ਸਕੂਲ ਸਮੇਂ ਦੇ ਹਾਣੀ ਬਣ ਚੁੱਕੇ ਹਨ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਰਪੰਚ ਸੁਖਵਿੰਦਰ ਸਿੰਘ ਸੋਢੀ ਨੇ ਸੱਜਣ ਸਿੰਘ ਚੀਮਾ ਦਾ ਸਹਿਯੋਗ ਦੇਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ। ਇਸ ਮੌਕੇ ਸਕੂਲ ਇੰਚਾਰਜ ਜਗਮੋਹਨ ਸਿੰਘ ਤੇ ਸਤਵਿੰਦਰ ਕੌਰ ਨੇ ਚੇਅਰਮੈਨ ਸੱਜਣ ਸਿੰਘ ਚੀਮਾ ਅਤੇ ਪਿੰਡ ਵਾਸੀਆਂ ਦਾ ਸਹਿਯੋਗ ਦੇਣ ਲਈ ਉਚੇਚੇ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਡੀਐੱਸ ਗੁਰਮੀਤ ਸਿੰਘ, ਐੱਸਐੱਚਓ ਅਰਜੁਨ ਸਿੰਘ, ਐੱਸਐੱਚਓ ਇੰਸਪੈਕਟਰ ਲਖਵਿੰਦਰ ਸਿੰਘ ਟੁਰਨਾ, ਆਮ ਆਦਮੀ ਪਾਰਟੀ ਦੇ ਬਲਾਕ ਕੋਆਰਡੀਨੇਟਰ ਗੁਰਵਿੰਦਰ ਕੌਰ, ਕੁਲਦੀਪ ਸਿੰਘ ਸੂਜੋਕਾਲੀਆ, ਪੰਚ ਨਵਜੋਤ ਸਿੰਘ, ਆਂਗਨਵਾੜੀ ਇੰਚਾਰਜ ਰਣਜੀਤ ਕੌਰ, ਪੰਚ ਨਰਿੰਦਰ ਕੌਰ, ਪੰਚ ਬਲਵਿੰਦਰ ਸਿੰਘ,ਪੰਚ ਜਤਿੰਦਰ ਕੌਰ, ਨੰਬਰਦਾਰ ਸੁਖਵਿੰਦਰ ਸਿੰਘ, ਗੁਰਦੇਵ ਸਿੰਘ, ਮਾਸਟਰ ਰੇਸ਼ਮ ਸਿੰਘ, ਪ੍ਰਧਾਨ ਸੰਨੀ ਰੱਤੜਾ, ਗੁਰਮੇਜ ਸਿੰਘ, ਮਨਦੀਪ ਕੌਰ,ਕੋਚ ਗੁਰਪ੍ਰੀਤ ਸਿੰਘ ਤੇ ਮਨਜਿੰਦਰ ਸਿੰਘ, ਰਾਜਵਿੰਦਰ ਕੌਰ ਦੰਦੂਪੁਰ ਤੇ ਹਰਪਿੰਦਰ ਕੌਰ ਦਰੀਏਵਾਲ ਆਦਿ ਹਾਜ਼ਰ ਸਨ।

By Gurpreet Singh

Leave a Reply

Your email address will not be published. Required fields are marked *