ਪੰਜਾਬ ‘ਚ ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਅਲਰਟ, ਸਾਰੇ ਜ਼ਿਲ੍ਹਿਆਂ ‘ਚ ਕੰਟਰੋਲ ਰੂਮ ਸਥਾਪਤ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਪਹਾੜੀ ਇਲਾਕਿਆਂ ਵਿੱਚ ਭਾਰੀ ਬਾਰਿਸ਼ ਤੋਂ ਬਾਅਦ ਸੰਭਾਵੀ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਜ਼ਿਲ੍ਹਿਆਂ ਵਿੱਚ 24×7 ਕੰਟਰੋਲ ਰੂਮ ਸਥਾਪਤ ਕੀਤੇ ਹਨ। ਇਹ ਕੰਟਰੋਲ ਰੂਮ ਜੂਨੀਅਰ ਇੰਜੀਨੀਅਰਾਂ ਦੀ ਨਿਗਰਾਨੀ ਹੇਠ ਕੰਮ ਕਰ ਰਹੇ ਹਨ ਅਤੇ ਸਥਿਤੀ ਦੀ ਲਗਾਤਾਰ ਨਿਗਰਾਨੀ ਕਰ ਰਹੇ ਹਨ।

ਸਰਕਾਰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਦਰਿਆਵਾਂ ਅਤੇ ਡਰੇਨੇਜ ਪ੍ਰਣਾਲੀਆਂ ਦੀ ਅਸਲ-ਸਮੇਂ ਦੀ ਨਿਗਰਾਨੀ ਕਰ ਰਹੀ ਹੈ। ਖਾਸ ਤੌਰ ‘ਤੇ ਸੰਵੇਦਨਸ਼ੀਲ ਖੇਤਰਾਂ ਦੀ 24 ਘੰਟੇ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਐਮਰਜੈਂਸੀ ਨਾਲ ਤੁਰੰਤ ਨਜਿੱਠਿਆ ਜਾ ਸਕੇ।

ਇਸ ਦੇ ਨਾਲ ਹੀ, ਰਾਜ ਦੇ ਤਿੰਨ ਪ੍ਰਮੁੱਖ ਡੈਮਾਂ – ਭਾਖੜਾ, ਪੌਂਗ ਅਤੇ ਰਣਜੀਤ ਸਾਗਰ – ਵਿੱਚ ਪਾਣੀ ਦਾ ਪੱਧਰ ਇਸ ਸਮੇਂ ਸੁਰੱਖਿਅਤ ਸੀਮਾ ਦੇ ਅੰਦਰ ਹੈ।

ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1637.40 ਫੁੱਟ ਹੈ, ਜਦੋਂ ਕਿ ਇਸਦੀ ਵੱਧ ਤੋਂ ਵੱਧ ਸੀਮਾ 1680 ਫੁੱਟ ਹੈ।

ਪੋਂਗ ਡੈਮ ਵਿੱਚ ਪਾਣੀ ਦਾ ਪੱਧਰ 1373.08 ਫੁੱਟ ਹੈ, ਵੱਧ ਤੋਂ ਵੱਧ ਸੀਮਾ 1390 ਫੁੱਟ ਹੈ।

ਰਣਜੀਤ ਸਾਗਰ ਡੈਮ ਵਿੱਚ ਪਾਣੀ ਦਾ ਪੱਧਰ 1694.64 ਫੁੱਟ ਹੈ, ਜਦੋਂ ਕਿ ਵੱਧ ਤੋਂ ਵੱਧ ਸੀਮਾ 1731.55 ਫੁੱਟ ਹੈ।

ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਫਵਾਹਾਂ ਵੱਲ ਧਿਆਨ ਨਾ ਦੇਣ ਅਤੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਸਬੰਧਤ ਜ਼ਿਲ੍ਹੇ ਦੇ ਕੰਟਰੋਲ ਰੂਮ ਨਾਲ ਸੰਪਰਕ ਕਰਨ।

ਕੁਝ ਜ਼ਿਲ੍ਹਿਆਂ ਦੇ ਕੰਟਰੋਲ ਰੂਮ ਨੰਬਰ:

ਲੁਧਿਆਣਾ: 0161-2401852

ਪਟਿਆਲਾ: 0175-2350550, 2358550

ਮੋਹਾਲੀ: 0172-2219506

ਜਲੰਧਰ : 0181-2211571

ਗੁਰਦਾਸਪੁਰ: 01874-226605

ਅੰਮ੍ਰਿਤਸਰ: 0183-2221954

ਬਠਿੰਡਾ: 0164-2219064

ਮੋਗਾ: 01636-260341

ਫਿਰੋਜ਼ਪੁਰ: 01632-245366

ਹੁਸ਼ਿਆਰਪੁਰ: 01882-220412

By Gurpreet Singh

Leave a Reply

Your email address will not be published. Required fields are marked *