ਪਹਿਲਗਾਮ ਹਮਲੇ ‘ਤੇ ਸਰਕਾਰ ਸਖ਼ਤ ਕਾਰਵਾਈ ਕਰੇ: ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ

ਅੰਮ੍ਰਿਤਸਰ, ਨੈਸ਼ਨਲ ਟਾਈਮਜ਼ ਬਿਊਰੋ :- ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪਹਿਲਗਾਮ ਵਿੱਚ ਹੋਏ ਆਤੰਕੀ ਹਮਲੇ ਦੀ ਕੜੀ ਨਿੰਦਾ ਕਰਦਿਆਂ ਕਿਹਾ ਕਿ ਹਮਲੇ ਵਿਚ ਮਲਵਿਸ਼ ਤੱਤਾਂ ਨੂੰ ਸਰਕਾਰ ਵਲੋਂ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਸ ਮਾਮਲੇ ਵਿੱਚ ਸਰਕਾਰ ਦੇ ਹਰ ਕਦਮ ਅਤੇ ਹਰ ਸਜ਼ਾ ਨਾਲ ਖੜੀ ਹੈ।ਸੰਸਦ ਮੈਂਬਰ ਨੇ ਕਿਹਾ ਕਿ ਇਸ ਤਰ੍ਹਾਂ ਦਾ ਆਤੰਕ ਫੈਲਾਉਣ ਵਾਲੇ ਕਿਸੇ ਵੀ ਧਰਮ ਨਾਲ ਸੰਬੰਧਤ ਨਹੀਂ ਹੋ ਸਕਦੇ। ਇਹ ਕਾਇਰਾਨਾ ਹਮਲੇ ਦੇਸ਼ ਵਿੱਚ ਅਸ਼ਾਂਤੀ ਪੈਦਾ ਕਰਨ ਦੀ ਕੋਸ਼ਿਸ਼ ਹੁੰਦੇ ਹਨ, ਪਰ ਉਨ੍ਹਾਂ ਨੂੰ ਸਮਝਣਾ ਚਾਹੀਦਾ ਹੈ ਕਿ ਦੇਸ਼ ਇਕਜੁੱਟ ਹੈ ਤੇ ਅਜਿਹਾ ਮਾਹੌਲ ਬਣਨ ਨਹੀਂ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਕਈ ਸਾਲਾਂ ਤੋਂ ਕਸ਼ਮੀਰ ਵਿੱਚ ਸ਼ਾਂਤੀਪੂਰਨ ਮਾਹੌਲ ਸੀ, ਪਰ ਇਹ ਹਮਲਾ ਉਸ ਮਾਹੌਲ ਨੂੰ ਖ਼ਰਾਬ ਕਰਨ ਲਈ ਕੀਤੇ ਗਏ ਸਾਜ਼ਿਸ਼ੀ ਕਦਮ ਵਾਂਗ ਹੈ। ਸੰਸਦ ਮੈਂਬਰ ਔਜਲਾ ਨੇ ਹਮਲੇ ਵਿੱਚ ਮਾਰੇ ਗਏ ਲੋਕਾਂ ਪ੍ਰਤੀ ਗਹਿਰੀ ਸੰਵੇਦਨਾ ਪ੍ਰਗਟਾਈ।

By Gurpreet Singh

Leave a Reply

Your email address will not be published. Required fields are marked *