ਚੰਡੀਗੜ੍ਹ/ਪਠਾਨਕੋਟ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਵਾਅਦਾ ਪੂਰਾ ਕਰ ਦਿਖਾਇਆ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਨੂੰ 5 ਲੱਖ ਰੁਪਏ ਦੇ ਚੈੱਕ ਦਿੱਤੇ ਜਾ ਰਹੇ ਹਨ। ਪੰਜਾਬ ‘ਚ 3044 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ। ਹੁਣ ਸਰਕਾਰ ਪੰਚਾਇਤਾਂ ਨੂੰ ਲਗਭਗ 150 ਕਰੋੜ ਰੁਪਏ ਦੀ ਰਕਮ ਦੇਵੇਗੀ।
ਅੱਜ ਪਠਾਨਕੋਟ ‘ਚ ਮੰਤਰੀ ਲਾਲਚੰਦ ਕਟਾਰੂਚੱਕ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਨੂੰ 5 ਲੱਖ ਰੁਪਏ ਦਾ ਚੈੱਕ ਦੇਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਚਾਇਤ ਦਿਵਸ ਮੌਕੇ ਪੰਚਾਇਤਾਂ ਨੂੰ 5 ਲੱਖ ਰੁਪਏ ਦੇ ਚੈੱਕ ਦਿੱਤੇ ਜਾਣ ਦਾ ਐਲਾਨ ਕੀਤਾ ਸੀ।
