ਨੈਸ਼ਨਲ ਟਾਈਮਜ਼ ਬਿਊਰੋ :- ਰੋਹਤਕ ਪੁਲੀਸ ਦੀ ਕ੍ਰਾਈਮ ਇਨਵੈਸਟੀਗੇਸ਼ਨ ਏਜੰਸੀ ਅਤੇ ਦੋ ਮੋਟਰਸਾਈਕਲ ਸਵਾਰ ਬਦਮਾਸ਼ਾਂ ਵਿਚਕਾਰ ਸ਼ੁੱਕਰਵਾਰ ਸਵੇਰੇ ਚਾਰ ਵਜੇ ਮੁੱਠਭੇੜ ਹੋ ਗਈ। ਜਾਣਕਾਰੀ ਅਨੁਸਾਰ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋ ਸ਼ੱਕੀ ਬਦਮਾਸ਼ ਮੋਟਰਸਾਈਕਲ ਉੱਤੇ ਸਵਾਰ ਹੋਕੇ ਨਵੀਂ ਅਨਾਜ ਮੰਡੀ ਵੱਲ ਜਾ ਰਹੇ ਹਨ। ਸੂਚਨਾ ਦੇ ਆਧਾਰ ’ਤੇ ਪੁਲੀਸ ਨੇ ਬਾਲਚੰਦ ਚੌਕ ਨੇੜੇ ਉਨ੍ਹਾਂ ਦਾ ਪਿੱਛਾ ਕੀਤਾ, ਪਰ ਰੁਕਣ ਦੀ ਜਗ੍ਹਾ ਬਦਮਾਸ਼ਾਂ ਨੇ ਪੁਲੀਸ ਪਾਰਟੀ ’ਤੇ ਫਾਇਰਿੰਗ ਸ਼ੁਰੂ ਕਰ ਦਿੱਤੀ।
Advertisement
ਜਵਾਬੀ ਕਾਰਵਾਈ ਵਿੱਚ ਇੱਕ ਬਦਮਾਸ਼ ਨਵੀਨ ਦੇ ਪੈਰ ਵਿੱਚ ਗੋਲੀ ਲੱਗ ਗਈ, ਜਦੋਂਕਿ ਸਾਥੀ ਨੀਰਜ ਮੋਟਰਸਾਇਕਲ ਡਿੱਗਣ ਕਾਰਨ ਜ਼ਖਮੀ ਹੋ ਗਿਆ।ਅਧਿਕਾਰੀਆਂ ਅਨੁਸਾਰ ਦੋਹਾਂ ਜ਼ਖਮੀਆਂ ਨੂੰ ਪੀਜੀਆਈ ਰੋਹਤਕ ਵਿੱਚ ਦਾਖਲ ਕਰਵਾਇਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦੋਹੇਂ ਰੋਹਤਕ ਸ਼ਹਿਰ ਦੇ ਹੀ ਰਹਿਣ ਵਾਲੇ ਹਨ ਅਤੇ ਪੁਲੀਸ ਇਸ ਮਾਮਲੇ ਵਿਚ ਅਗਲੇਰੀ ਜਾਂਚ ਕਰ ਰਹੀ ਹੈ।
