ਗੁਰਦਾਸਪੁਰ: ਬੰਬ ਨਾਲ ਉੱਡਾ ਦਿੱਤੇ ਜਾਣਗੇ ਸਕੂਲ…ਮਿਲੀ ਧਮਕੀ ਭਰੀ ਈਮੇਲ

ਨੈਸ਼ਨਲ ਟਾਈਮਜ਼ ਬਿਊਰੋ :- ਗੁਰਦਾਸਪੁਰ ‘ਚ ਇਕ ਵਾਰ ਫਿਰ ਸੁਰੱਖਿਆ ਏਜੰਸੀਆਂ ਦੀ ਚਿੰਤਾ ਵਧ ਗਈ ਹੈ। ਜ਼ਿਲ੍ਹੇ ਦੇ ਚਾਰ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ। ਧਮਕੀ ਮਿਲਦੇ ਹੀ ਪ੍ਰਸ਼ਾਸਨ ਅਤੇ ਪੁਲਸ ਤੁਰੰਤ ਅਲਰਟ ਮੋਡ ‘ਚ ਆ ਗਏ ਅਤੇ ਸਕੂਲਾਂ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਗਈ।

ਜਾਣਕਾਰੀ ਮੁਤਾਬਕ ਇਹ ਧਮਕੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਈਮੇਲ ਰਾਹੀਂ ਭੇਜੀ ਗਈ ਸੀ। ਈਮੇਲ ਵਿੱਚ ਕਲਾਨੌਰ ਰੋਡ ’ਤੇ ਸਥਿਤ ਜਿਆ ਲਾਲ ਮਿੱਤਲ ਸਕੂਲ, ਗੁਰਦਾਸਪੁਰ ਪਬਲਿਕ ਸਕੂਲ, ਜਵਾਹਰ ਨਵੋਦਿਆ ਸਕੂਲ ਅਤੇ ਟ੍ਰਿੰਨਟੀ ਸਕੂਲ ਦਾ ਜ਼ਿਕਰ ਕੀਤਾ ਗਿਆ। ਈਮੇਲ ‘ਚ ਲਿਖਿਆ ਗਿਆ ਕਿ ਦੁਪਹਿਰ 1 ਵਜੇ ਤੱਕ ਇਹਨਾਂ ਸਕੂਲਾਂ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ।

ਧਮਕੀ ਦੀ ਜਾਣਕਾਰੀ ਮਿਲਦੇ ਹੀ ਪ੍ਰਸ਼ਾਸਨ ਅਤੇ ਪੁਲਸ ਦੀਆਂ ਟੀਮਾਂ ਹਰਕਤ ਵਿੱਚ ਆ ਗਈਆਂ ਅਤੇ ਸਕੂਲਾਂ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧ ਕੜੇ ਕਰ ਦਿੱਤੇ ਗਏ। ਇਸ ਦੌਰਾਨ ਸਕੂਲ ਪ੍ਰਬੰਧਕਾਂ ਨੇ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਤੁਰੰਤ ਛੁੱਟੀ ਦਾ ਐਲਾਨ ਕਰ ਦਿੱਤਾ। ਸਾਰੇ ਬੱਚਿਆਂ ਨੂੰ ਸੁਰੱਖਿਅਤ ਤਰੀਕੇ ਨਾਲ ਘਰ ਭੇਜਿਆ ਗਿਆ, ਜਦਕਿ ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਸਥਿਤੀ ’ਤੇ ਨਜ਼ਰ ਬਣਾਈ ਹੋਈ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ। 

By nishuthapar1

Leave a Reply

Your email address will not be published. Required fields are marked *