ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਆਨੰਦਪੁਰ ਸਾਹਿਬ ‘ਚ ਨਿਭਾਈ ਗਈ ‘ਜੋੜੇ ਦੀ ਸੇਵਾ’, ਧਾਰਮਿਕ ਸਜ਼ਾ ਪੂਰੀ ਕਰਨ ਦਾ ਆਖਰੀ ਦਿਨ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਆਨੰਦਪੁਰ ਸਾਹਿਬ 'ਚ ਨਿਭਾਈ ਗਈ 'ਜੋੜੇ ਦੀ ਸੇਵਾ', ਧਾਰਮਿਕ ਸਜ਼ਾ ਪੂਰੀ ਕਰਨ ਦਾ ਆਖਰੀ ਦਿਨ

ਸ੍ਰੀ ਆਨੰਦਪੁਰ ਸਾਹਿਬ (ਨੈਸ਼ਨਲ ਟਾਈਮਜ਼): ਪੰਜਾਬ ਦੇ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਵਿੱਚ ਜੋੜਿਆਂ ਦੀ ਸੇਵਾ ਨਿਭਾਈ, ਜੋ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਲਗਾਈ ਗਈ ਧਾਰਮਿਕ ਸਜ਼ਾ ਦਾ ਹਿੱਸਾ ਸੀ। ਇਹ ਸੇਵਾ ਸਵੇਰੇ ਲਗਭਗ 9 ਵਜੇ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸ਼ੁਰੂ ਕੀਤੀ ਗਈ।

ਮਿਲੀ ਜਾਣਕਾਰੀ ਮੁਤਾਬਕ, ਅੱਜ ਇਸ ਸਜ਼ਾ ਅਧੀਨ ਸੇਵਾ ਦਾ ਆਖਰੀ ਦਿਨ ਸੀ। ਇਸ ਤੋਂ ਪਹਿਲਾਂ, ਬੈਂਸ ਨੇ ਦਿੱਲੀ ਦੇ ਸੀਸ ਗੁਰਦੁਆਰਾ ਸਾਹਿਬ ਵਿੱਚ ਵੀ ਜੋੜੇ ਝਾੜਨ ਦੀ ਸੇਵਾ ਕੀਤੀ ਸੀ। ਉਹਨਾਂ ਦਾ ਕਹਿਣਾ ਹੈ ਕਿ ਗੁਰਦੁਆਰਿਆਂ ਵਿੱਚ ਸੇਵਾ ਕਰਨਾ ਸਿਰਫ਼ ਇਕ ਧਾਰਮਿਕ ਫ਼ਰਜ਼ ਨਹੀਂ, ਸਗੋਂ ਮਨ ਦੀ ਸ਼ਾਂਤੀ ਅਤੇ ਨਿਮਰਤਾ ਦਾ ਸਬਕ ਵੀ ਦਿੰਦਾ ਹੈ।

ਸੇਵਾ ਸਵੇਰੇ 10:30 ਵਜੇ ਤੱਕ ਜਾਰੀ ਰਹੀ, ਜਿਸ ਤੋਂ ਬਾਅਦ ਮੰਤਰੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਨਤਮਸਤਕ ਹੋਣ ਲਈ ਰਵਾਨਾ ਹੋਏ। ਅੰਦਾਜ਼ਾ ਹੈ ਕਿ ਸੇਵਾ ਪੂਰੀ ਕਰਨ ਤੋਂ ਬਾਅਦ ਉਹ ਜਲਦੀ ਹੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹਾਜ਼ਰੀ ਭਰਣਗੇ।

ਧਾਰਮਿਕ ਮੰਡਲਾਂ ਦਾ ਮੰਨਣਾ ਹੈ ਕਿ ਇਸ ਤਰ੍ਹਾਂ ਦੇ ਕਦਮ ਨਾ ਸਿਰਫ਼ ਸਜ਼ਾ ਪੂਰੀ ਕਰਨ ਦੀ ਪ੍ਰਕਿਰਿਆ ਹਨ, ਸਗੋਂ ਲੋਕਾਂ ਲਈ ਨਿਮਰਤਾ ਅਤੇ ਆਦਰ ਦਾ ਸੰਦੇਸ਼ ਵੀ ਦੇਂਦੇ ਹਨ।

By Gurpreet Singh

Leave a Reply

Your email address will not be published. Required fields are marked *