ਮਜੀਠੀਆ ਦੀ ਜ਼ਮਾਨਤ ‘ਤੇ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ- ਬੇਲ ਮਿਲਣ ਨਾਲ ਕੋਈ ਬਰੀ ਨਹੀਂ ਹੋ ਜਾਂਦਾ 

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਸੂਬੇ ਦੀ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਜਿੱਥੇ ਅਕਾਲੀ ਦਲ ਇਸ ਨੂੰ ਵੱਡੀ ਜਿੱਤ ਦੱਸ ਰਿਹਾ ਹੈ, ਉੱਥੇ ਹੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਪੱਸ਼ਟ ਕੀਤਾ ਹੈ ਕਿ ਇਹ ਸਿਰਫ਼ ਇੱਕ ਕਾਨੂੰਨੀ ਰਾਹਤ ਹੈ, ਕੇਸ ਤੋਂ ਮੁਕਤੀ ਨਹੀਂ।
ਮਜੀਠੀਆ ਦੇ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਗੰਭੀਰ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਪਿਛਲੇ ਲਗਭਗ ਸੱਤ ਮਹੀਨਿਆਂ ਤੋਂ ਉਹ ਨਾਭਾ ਜੇਲ੍ਹ ਵਿੱਚ ਬੰਦ ਸਨ, ਜਿਸ ਤੋਂ ਬਾਅਦ ਅੱਜ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ‘ਤੇ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ।

ਹਰਪਾਲ ਚੀਮਾ ਦਾ ਤਿੱਖਾ ਪ੍ਰਤੀਕਰਮ ਮੀਡੀਆ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ, “ਜ਼ਮਾਨਤ ਮਿਲਣ ਦਾ ਮਤਲਬ ਇਹ ਨਹੀਂ ਕਿ ਮਜੀਠੀਆ ਬਰੀ ਹੋ ਗਏ ਹਨ। ਕੇਸ ਅਜੇ ਵੀ ਅਦਾਲਤ ਵਿੱਚ ਚੱਲ ਰਿਹਾ ਹੈ ਅਤੇ ਜਾਂਚ ਏਜੰਸੀਆਂ ਕੋਲ ਪੁਖ਼ਤਾ ਸਬੂਤ ਹਨ।” ਉਨ੍ਹਾਂ ਅਕਾਲੀ ਦਲ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਨ੍ਹਾਂ ਮਾਮਲਿਆਂ ਵਿੱਚ ਜਾਂਚ ਚੱਲ ਰਹੀ ਹੋਵੇ, ਉੱਥੇ ਜ਼ਮਾਨਤ ਨੂੰ ‘ਬੇਗੁਨਾਹੀ’ ਦਾ ਸਰਟੀਫਿਕੇਟ ਮੰਨਣਾ ਗਲਤ ਹੈ।

By Gurpreet Singh

Leave a Reply

Your email address will not be published. Required fields are marked *