ਹਰਸਿਮਰਤ ਬਾਦਲ ਨੇ ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਕੀਤਾ ਧੰਨਵਾਦ

ਗੁਰਪ੍ਰੀਤ ਸਿੰਘ :- ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦਾ ਹਾਲ ਜਾਣ ਜਾਣਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਹੈ। ਟਵੀਟ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਸ ਮੁਸ਼ਕਿਲ ਸਮੇਂ ਦੌਰਾਨ ਤੁਹਾਡੀ ਚਿੰਤਾ, ਸਮਰਥਨ ਤੇ ਸ਼ੁਭਕਾਮਨਾਵਾਂ ਸਾਡੇ ਸਾਰਿਆਂ ਲਈ ਤੇ ਪੰਜਾਬ ਦੇ ਲੋਕਾਂ ਲਈ ਬਹੁਤ ਮਾਇਨੇ ਰੱਖਦੀਆਂ ਹਨ। ਮੈਂ ਇਸ ਘਟਨਾ ਦਾ ਤੁਰੰਤ ਨੋਟਿਸ ਲੈਣ ਤੇ ਕੇਂਦਰੀ ਜਾਂਚ ਏਜੰਸੀਆਂ ਨੂੰ ਜਾਂਚ ‘ਚ ਮਹਾਰਾਸ਼ਟਰ ਪੁਲਿਸ ਨਾਲ ਤਾਲਮੇਲ ਕਰਨ ਲਈ ਨਿਰਦੇਸ਼ ਦੇਣ ਲਈ ਤੁਹਾਡੀ ਧੰਨਵਾਦੀ ਹਾਂ।

ਨਾਲ ਹੀ ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੀ ਸੁਖਬੀਰ ਬਾਦਲ ਦਾ ਹਾਲ ਜਾਣਨ ਲਈ ਧੰਨਵਾਦ ਕੀਤਾ ਤੇ ਕਿਹਾ ਮੈਂ ਇਸ ਮੁਸ਼ਕਿਲ ਸਮੇਂ ਦੌਰਾਨ ਤੁਹਾਡੀ ਨਿੱਜੀ ਚਿੰਤਾ ਤੇ ਤੁਹਾਡੇ ਭਰੋਸੇ ਦੇ ਸ਼ਬਦਾਂ ਲਈ ਧੰਨਵਾਦੀ ਹਾਂ। ਇਸ ਦਰਦਨਾਕ ਘਟਨਾ ਦੀ ਪ੍ਰਭਾਵਸ਼ਾਲੀ ਜਾਂਚ ਨੂੰ ਯਕੀਨੀ ਬਣਾਉਣ ਲਈ ਤੁਹਾਡੀ ਵਚਨਬੱਧਤਾ ਲਈ ਧੰਨਵਾਦ।

ਦੱਸ ਦੇਈਏ ਕਿ ਬੀਤੇ ਦਿਨੀਂ ਮਹਾਰਾਸ਼ਟਰ ਦੇ ਨਾਂਦੇੜ ਸਾਹਿਬ ਵਿਖੇ ਗੁਰਦੁਆਰੇ ਵਿਚ ਸ. ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰ ਦਿੱਤਾ ਗਿਆ। ਹਮਲੇ ਵਿਚ ਸੁਖਬੀਰ ਬਾਦਲ ਦੇ ਸੱਜੇ ਗੁੱਟ ‘ਤੇ ਸੱਟ ਲੱਗੀ। ਇਸ ਮਗਰੋਂ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ। ਸੁਖਬੀਰ ਬਾਦਲ ਦੀ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ ਤੇ ਅੱਜ ਉਨ੍ਹਾਂ ਨੂੰ ਛੁੱਟੀ ਮਿਲ ਸਕਦੀ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਸੁਖਬੀਰ ਬਾਦਲ ਦਾ ਪਰਿਵਾਰ ਨਾਂਦੇੜ ਵਿਖੇ ਹੀ ਇਕ ਹੋਟਲ ਵਿਚ ਰਹਿ ਰਿਹਾ ਹੈ ਜਿਥੇ ਉਨ੍ਹਾਂ ਦੀ ਸੁਰੱਖਿਆ ਨੂੰ ਹੋਰ ਵੀ ਸਖਤ ਕਰ ਦਿੱਤਾ ਗਿਆ ਹੈ।

By Gurpreet Singh

Leave a Reply

Your email address will not be published. Required fields are marked *