ਹਰਿਆਣਾ – ਹੱਥਨੀਕੁੁੰਡ ਬੈਰਾਜ ਦੇ ਸਾਰੇ 18 ਗੇਟ ਖੋਲ੍ਹੇ

ਨੈਸ਼ਨਲ ਟਾਈਮਜ਼ ਬਿਊਰੋ :- ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ ਅੱਜ ਵੀ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਚੌਧਰੀ ਚਰਨ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਅਨੁਸਾਰ, ਪਾਣੀਪਤ, ਕਰਨਾਲ, ਕੁਰੂਕਸ਼ੇਤਰ, ਕੈਥਲ, ਜੀਂਦ, ਰੋਹਤਕ ਅਤੇ ਸੋਨੀਪਤ ਵਿੱਚ ਬਾਰਿਸ਼ ਹੋ ਸਕਦੀ ਹੈ।

ਉੱਤਰੀ ਭਾਰਤ ਵਿੱਚ ਭਾਰੀ ਬਾਰਿਸ਼ ਕਾਰਨ, ਯਮੁਨਾ ਨਦੀ ਦਾ ਪਾਣੀ ਦਾ ਪੱਧਰ ਤੇਜ਼ੀ ਨਾਲ ਵੱਧ ਰਿਹਾ ਹੈ। ਇਸ ਵਿਚਾਲੇ ਹੀ ਜਾਣਕਾਰੀ ਸਾਹਮਣੇ ਆਈ ਹੈ ਕਿ ਹਰਿਆਣਾ ਦੇ ਯਮੁਨਾਨਗਰ ਜ਼ਿਲ੍ਹੇ ਵਿੱਚ ਸਥਿਤ ਹਥਿਨੀਕੁੰਡ ਬੈਰਾਜ ਦੇ ਸਾਰੇ 18 ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ।

ਹਰਿਆਣਾ ਦੇ ਯਮੁਨਾਨਗਰ ਵਿੱਚ ਹਥਿਨੀਕੁੰਡ ਬੈਰਾਜ ਤੋਂ ਇੱਕ ਲੱਖ 78 ਹਜ਼ਾਰ 996 ਕਿਊਸਿਕ ਪਾਣੀ ਛੱਡਿਆ ਗਿਆ, ਜੋ ਕੁਝ ਘੰਟਿਆਂ ਵਿੱਚ ਦਿੱਲੀ ਪਹੁੰਚ ਜਾਵੇਗਾ। ਇਸ ਨਾਲ ਦਿੱਲੀ ਵਿੱਚ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਵਧੇਗਾ ਅਤੇ ਦਿੱਲੀ ਦੇ ਕੁਝ ਖੇਤਰ ਹੜ੍ਹਾਂ ਤੋਂ ਪ੍ਰਭਾਵਿਤ ਹੋ ਸਕਦੇ ਹਨ।

ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਰਾਜਧਾਨੀ ਦਿੱਲੀ ਵਿੱਚ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਵੀ ਲਗਾਤਾਰ ਵੱਧ ਰਿਹਾ ਹੈ। ਇਸ ਕਾਰਨ ਯਮੁਨਾ ਦੇ ਕੰਢੇ ਸਥਿਤ ਨੀਵੇਂ ਇਲਾਕਿਆਂ ਵਿੱਚ ਹੜ੍ਹ ਦਾ ਖ਼ਤਰਾ ਮੰਡਰਾ ਰਿਹਾ ਹੈ।

By Balwinder Singh

Leave a Reply

Your email address will not be published. Required fields are marked *