ਚੰਡੀਗੜ੍ਹ (ਨੈਸ਼ਨਲ ਟਾਈਮਜ਼): ਦਿੱਲੀ ਚੋਣਾਂ 2025 ਵਿਚ ਹੋਈ ਆਪ ਦੀ ਹਾਰ ਹਰ ਪਾਸੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਹਰਿਆਣਾ ਭਾਜਪਾ ਦੇ ਸੂਬਾ ਪ੍ਰਧਾਨ ਮੋਹਨ ਲਾਲ ਬਡੋਲੀ ਨੇ ਵੀ ਆਪ ‘ਤੇ ਨਿਸ਼ਾਨਾ ਸਾਧਿਆ ਅਤੇ ਕਿਹਾ, “ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਭਲਾਈ ਯੋਜਨਾਵਾਂ ਅਤੇ ਵਿਕਾਸ ਦੀ ਗਰੰਟੀ ਦੀ ਜਿੱਤ ਹੈ। ਮੈਂ ਦਿੱਲੀ ਦੇ ਲੋਕਾਂ ਦਾ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਲੰਬੇ ਸਮੇਂ ਬਾਅਦ ਦਿੱਲੀ ਵਿੱਚ ਭਾਜਪਾ ਦੀ ਸਰਕਾਰ ਬਣਾਈ ਹੈ।”
ਉਨ੍ਹਾਂ ਨੇ ਅੱਗੇ ਕਿਹਾ “ਅਰਵਿੰਦ ਕੇਜਰੀਵਾਲ ਨੇ ਚੋਣਾਂ ਦੌਰਾਨ ਦੋਸ਼ ਲਗਾਇਆ ਸੀ ਕਿ ਹਰਿਆਣਾ ਦੇ ਮੁੱਖ ਮੰਤਰੀ ਨੇ ਯਮੁਨਾ ਵਿੱਚ ਜ਼ਹਿਰ ਮਿਲਾਇਆ ਹੈ, ਅਤੇ ਲੋਕਾਂ ਨੇ ਉਨ੍ਹਾਂ ਨੂੰ ਢੁਕਵਾਂ ਜਵਾਬ ਦਿੱਤਾ ਹੈ। ਦਿੱਲੀ ਨੂੰ ਝੂਠ, ਲੁੱਟ ਅਤੇ ਭ੍ਰਿਸ਼ਟਾਚਾਰ ਦੀ ਸਰਕਾਰ ਤੋਂ ਆਜ਼ਾਦੀ ਮਿਲੀ ਹੈ। ਪੂਰੀ ਦਿੱਲੀ ਐਨਸੀਆਰ ਵਿੱਚ ਭਾਜਪਾ ਦੀ ਸਰਕਾਰ ਹੈ।”
ਉਨ੍ਹਾਂ ਨੇ ਪੰਜਾਬ ਬਾਰੇ ਗੱਲ ਕਰਦੇ ਕਿਹਾ “ਪੰਜਾਬ ਨੂੰ ਵੀ ‘ਆਪ’-ਦਾ’ ਤੋਂ ਜਲਦੀ ਆਜ਼ਾਦੀ ਮਿਲ ਸਕਦੀ ਹੈ। ਅੱਜ ਪੰਜਾਬ ਦਾ ਹਰ ਵਰਗ ਪਰੇਸ਼ਾਨ ਹੈ ਅਤੇ ਉੱਥੋਂ ਦੀ ਸਰਕਾਰ ਨੂੰ ਕਿਸੇ ਦੀ ਪਰਵਾਹ ਨਹੀਂ ਹੈ। ਅਤੇ ਹੁਣ ਪੰਜਾਬ ਸਰਕਾਰ ਦੀ ਕੁਰਸੀ ਵੀ ਖ਼ਤਰੇ ਵਿੱਚ ਪੈ ਸਕਦੀ ਹੈ।”
