ਸ੍ਰੀ ਦਰਬਾਰ ਸਾਹਿਬ ਲਈ HDFC ਬੈਂਕ ਵੱਲੋਂ 3 ਬੱਸਾਂ ਤੇ 3 ਵੈਨਾਂ ਭੇਟ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਦੀ ਸੰਗਤ ਦੀ ਸਹੂਲਤ ਲਈ ਐੱਚ. ਡੀ. ਐੱਫ. ਸੀ. ਬੈਂਕ ਵੱਲੋਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀਐੱਸਆਰ) ਪ੍ਰੋਗਰਾਮ ਤਹਿਤ ਅੱਜ ਤਿੰਨ ਬੱਸਾਂ ਅਤੇ ਤਿੰਨ ਵੈਨਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪੀਆਂ ਗਈਆਂ। ਇਸ ਮੌਕੇ ਮੂਲਮੰਤਰ ਅਤੇ ਗੁਰਮੰਤਰ ਦਾ ਜਾਪ ਕਰਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅਰਦਾਸ ਕਰਨ ਉਪਰੰਤ ਐੱਚ. ਡੀ. ਐੱਫ. ਸੀ. ਬੈਂਕ ਅਧਿਕਾਰੀਆਂ ਨੇ ਇਨ੍ਹਾਂ ਵਾਹਨਾਂ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਸੌਂਪੀਆਂ । 

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੱਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰਦੁਆਰਾ ਸਾਹਿਬਾਨ ਦੇ ਸੰਚਾਰੂ ਪ੍ਰਬੰਧਾਂ ਦੇ ਨਾਲ-ਨਾਲ ਵਿੱਦਿਆ ਅਤੇ ਸਿਹਤ ਦੇ ਖੇਤਰ ਵਿਚ ਵੱਡੀਆਂ ਸੇਵਾਵਾਂ ਕਰ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾਂਦੇ ਕਾਰਜਾਂ ਵਿਚ ਸੰਗਤਾਂ ਅਤੇ ਵੱਖ-ਵੱਖ ਅਦਾਰਿਆਂ ਵੱਲੋਂ ਵੀ ਵੱਡਾ ਯੋਗਦਾਨ ਪਾਇਆ ਜਾਂਦਾ ਹੈ। ਇਸੇ ਤਰ੍ਹਾਂ ਅੱਜ ਐੱਚ. ਡੀ. ਐੱਫ. ਸੀ. ਬੈਂਕ ਵੱਲੋਂ ਸੰਗਤਾਂ ਦੀ ਸਹੂਲਤ ਲਈ ਸੀ. ਐੱਸ. ਆਰ. ਪ੍ਰੋਗਰਾਮ ਤਹਿਤ 52 ਸੀਟਰ ਤਿੰਨ ਬੱਸਾਂ ਅਤੇ ਤਿੰਨ ਛੋਟੀਆਂ ਵੈਨਾਂ ਭੇਟ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਐੱਚ. ਡੀ. ਐੱਫ. ਸੀ. ਬੈਂਕ ਵੱਲੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰਿਆਂ ਵਿਚ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਦੀ ਸਹੂਲਤ ਲਈ ਕੰਪਿਊਟਰ ਅਤੇ ਸਮਾਰਟ ਕਲਾਸ ਪ੍ਰੋਜੈਕਟਰ ਆਦਿ ਦਿੱਤੇ ਗਏ ਸਨ। ਐਡਵੋਕੇਟ ਧਾਮੀ ਨੇ ਬੈਂਕ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਬੈਂਕ ਵੱਲੋਂ ਅੱਗੇ ਵੀ ਸ਼੍ਰੋਮਣੀ ਕਮੇਟੀ ਦੇ ਕਾਰਜਾਂ ਵਿਚ ਸਹਿਯੋਗ ਕਰਨ ਦੀ ਆਸ ਪ੍ਰਗਟਾਈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਐੱਚ. ਡੀ. ਐੱਫ. ਸੀ. ਬੈਂਕ ਅਧਿਕਾਰੀਆਂ ਨੂੰ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਤੇ ਲੋਈ ਦੇ ਕੇ ਸਨਮਾਨਿਤ ਵੀ ਕੀਤਾ।

By nishuthapar1

Leave a Reply

Your email address will not be published. Required fields are marked *