ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ ਨੂੰ ਲੈ ਕੇ ਹਾਈਕੋਰਟ ਵਿੱਚ ਸੁਣਵਾਈ ਅੱਜ, ਹੋ ਸਕਦੈ ਫੈਸਲਾ!

ਗੁਰਪ੍ਰੀਤ ਸਿੰਘ :- ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ ‘ਚ ਅੱਜ ਹਾਈਕੋਰਟ ਵਿੱਚ ਅਹਿਮ ਸੁਣਵਾਈ ਹੋਵੇਗੀ। ਇਸ ਮਾਮਲੇ ਵਿੱਚ ਹਾਈਕੋਰਟ ਦੀ ਸਿੰਗਲ ਬੈਂਚ ਪਹਿਲਾਂ ਹੀ ਪੰਜਾਬ ਸਰਕਾਰ ਨੂੰ ਕੇਂਦਰੀ ਕਰਮਚਾਰੀਆਂ ਦੇ ਬਰਾਬਰ DA ਦਾ ਭੁਗਤਾਨ ਕਰਨ ਦੇ ਆਦੇਸ਼ ਜਾਰੀ ਕਰ ਚੁੱਕੀ ਹੈ। ਹਾਲਾਂਕਿ, ਪੰਜਾਬ ਸਰਕਾਰ ਨੇ ਇਸ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੋਈ ਹੈ।
ਅੱਜ ਦੀ ਸੁਣਵਾਈ ਦੌਰਾਨ ਅਦਾਲਤ ਸਰਕਾਰ ਅਤੇ ਮੁਲਾਜ਼ਮ ਪੱਖ ਦੀਆਂ ਦਲੀਲਾਂ ਸੁਣੇਗੀ। ਇਸ ਕੇਸ ਦੇ ਨਤੀਜੇ ‘ਤੇ ਲੱਖਾਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਨਜ਼ਰ ਟਿਕੀ ਹੋਈ ਹੈ, ਕਿਉਂਕਿ ਫ਼ੈਸਲਾ ਉਨ੍ਹਾਂ ਦੇ ਮਹਿੰਗਾਈ ਭੱਤੇ ਅਤੇ ਵਿੱਤੀ ਲਾਭਾਂ ‘ਤੇ ਸਿੱਧਾ ਅਸਰ ਪਾ ਸਕਦਾ ਹੈ।
ਹੁਣ ਸਭ ਦੀਆਂ ਨਜ਼ਰਾਂ ਹਾਈਕੋਰਟ ਦੇ ਅੱਜ ਆਉਣ ਵਾਲੇ ਫ਼ੈਸਲੇ ਜਾਂ ਅਗਲੇ ਹੁਕਮਾਂ ‘ਤੇ ਟਿਕੀਆਂ ਹੋਈਆਂ ਹਨ।

By Gurpreet Singh

Leave a Reply

Your email address will not be published. Required fields are marked *