ਸੰਦੀਪ ਪਾਠਕ ਦੀ ਪਟੀਸ਼ਨ ‘ਤੇ ਹਾਈ ਕੋਰਟ ‘ਚ ਸੁਣਵਾਈ ਅੱਜ

ਗੁਰਪ੍ਰੀਤ ਸਿੰਘ :- ਰਾਜ ਸਭਾ ਮੈਂਬਰ ਸੰਦੀਪ ਪਾਠਕ, ਜੋ ਹਾਲ ਹੀ ਵਿੱਚ ਆਮ ਆਦਮੀ ਪਾਰਟੀ (ਆਪ) ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਹਨ, ਵੱਲੋਂ ਦਾਇਰ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਕਾਰਵਾਈ ਦੌਰਾਨ, ਪੰਜਾਬ ਸਰਕਾਰ ਵੱਲੋਂ ਜਵਾਬ ਦਾਇਰ ਕਰਨ ਦੀ ਉਮੀਦ ਹੈ। ਜਵਾਬ ‘ਚ ਪੰਜਾਬ ਸਰਕਾਰ ਦੇ ਵਕੀਲ ਦੱਸਣਗੇ ਕਿ ਕੀ ਸੰਦੀਪ ਪਾਠਕ ਵਿਰੁੱਧ ਕੋਈ ਕੇਸ ਦਰਜ ਕੀਤਾ ਗਿਆ ਹੈ ਜਾਂ ਨਹੀਂ।

ਦੱਸ ਦਈਏ ਕਿ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਸੀ। ਆਪਣੀ ਪਟੀਸ਼ਨ ਵਿੱਚ, ਪਾਠਕ ਨੇ ਹਾਈ ਕੋਰਟ ਨੂੰ ਬੇਨਤੀ ਕੀਤੀ ਹੈ ਕਿ ਉਹ ਉਨ੍ਹਾਂ ਨੂੰ ਦੱਸੇ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਵਿਰੁੱਧ ਦੋ ਮਾਮਲੇ ਕਿੱਥੇ ਅਤੇ ਕਿਹੜੀਆਂ ਧਾਰਾਵਾਂ ਅਧੀਨ ਦਰਜ ਕੀਤੇ ਹਨ। ਪਾਠਕ ਨੇ ਪਟੀਸ਼ਨ ‘ਚ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ, ਇਹ ਅਫਵਾਹ ਚੱਲ ਰਹੀ ਹੈ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਵਿਰੁੱਧ ਗੈਰ-ਜ਼ਮਾਨਤੀ ਧਾਰਾਵਾਂ ਤਹਿਤ ਦੋ ਐਫਆਈਆਰ ਦਰਜ ਕੀਤੀਆਂ ਹਨ। ਪੰਜਾਬ ਸਰਕਾਰ ਅਤੇ ਪੁਲਿਸ ਨੇ ਅਜੇ ਤੱਕ ਉਨ੍ਹਾਂ ਨੂੰ ਇਹ ਨਹੀਂ ਦੱਸਿਆ ਕਿ ਐਫਆਈਆਰ ਕਿੱਥੇ ਅਤੇ ਕਿਹੜੀਆਂ ਧਾਰਾਵਾਂ ਅਧੀਨ ਦਰਜ ਕੀਤੀਆਂ ਗਈਆਂ ਹਨ।

ਦੱਸ ਦਈਏ ਕਿ ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਖਿਲਾਫ ਕਿਸੇ ਵੀ ਸਖ਼ਤ ਕਾਰਵਾਈ ‘ਤੇ ਰੋਕ ਵਧਾ ਦਿੱਤਾ ਸੀ। ਅਦਾਲਤ ਨੇ ਸਪੱਸ਼ਟ ਕੀਤਾ ਸੀ ਕਿ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਪੰਜਾਬ ਸਰਕਾਰ ਪਾਠਕ ਵਿਰੁੱਧ ਕੋਈ ਕਾਰਵਾਈ ਨਹੀਂ ਕਰ ਸਕਦੀ। ਇਸ ਦੇ ਨਾਲ ਹੀ ਅਦਾਲਤ ਨੇ ਸਰਕਾਰ ਦੀ ਨੀਤੀ ‘ਤੇ ਹੈਰਾਨੀ ਜਤਾਈ ਕਿ ਉਹ ਇਕ ਸਿੱਧੇ ਸਵਾਲ ਦਾ ਜਵਾਬ ਕਿਉਂ ਨਹੀਂ ਦੇ ਰਹੇ। ਅਦਾਲਤ ਨੇ ਕਿਹਾ ਕਿ ਪਹਿਲਾਂ ਸਰਕਾਰ ਇਹ ਦੱਸੇ ਕਿ ਐਫ.ਆਈ.ਆਰ. ਹੈ ਜਾਂ ਨਹੀਂ, ਉਸ ਤੋਂ ਬਾਅਦ ਹੀ ਬਾਕੀ ਦਲੀਲਾਂ ਸੁਣੀਆਂ ਜਾਣਗੀਆਂ ਅਤੇ ਅੱਗੇ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ

By Gurpreet Singh

Leave a Reply

Your email address will not be published. Required fields are marked *