ਬਠਿੰਡਾ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ: ਪੋਤੇ ਨੇ 85 ਸਾਲਾ ਦਾਦੀ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ!

ਗੁਰਪ੍ਰੀਤ ਸਿੰਘ :- ਬਠਿੰਡਾ ਜ਼ਿਲ੍ਹੇ ਦੇ ਜੰਗੀਰਾਣਾ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ 85 ਸਾਲਾ ਬਜ਼ੁਰਗ ਮਹਿਲਾ ਦੀ ਕਥਿਤ ਤੌਰ ‘ਤੇ ਕੁੱਟਮਾਰ ਕਰਕੇ ਹੱਤਿਆ ਕਰ ਦਿੱਤੀ ਗਈ, ਕਤਲ ਦੇ ਦੋਸ਼ ਕਿਸੇ ਹੋਰ ‘ਤੇ ਨਹੀਂ ਸਗੋਂ ਮ੍ਰਿਤਕ ਦੇ ਪੋਤੇ ‘ਤੇ ਹੀ ਲੱਗ ਰਹੇ ਹਨ। ਇਹ ਮਾਮਲਾ ਨੰਦਗੜ੍ਹ ਥਾਣਾ ਖੇਤਰ ਅਧੀਨ ਆਉਂਦਾ ਹੈ। ਮ੍ਰਿਤਕਾ ਦੀ ਪਛਾਣ ਬਸੰਤ ਕੌਰ (85) ਵਜੋਂ ਹੋਈ ਹੈ। ਪੁਲੀਸ ਅਨੁਸਾਰ, ਪਰਿਵਾਰਕ ਮੈਂਬਰ ਅਤੇ ਪਿੰਡ ਵਾਸੀ ਸੁਖਰਾਜ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਮ੍ਰਿਤਕਾ ਦੇ ਪੋਤੇ ਮਹਿਕਦੀਪ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

ਥਾਣਾ ਨੰਦਗੜ੍ਹ ਦੇ ਸਹਾਇਕ ਸਬ-ਇੰਸਪੈਕਟਰ (ਏਐਸਆਈ) ਸੁਰਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਭਾਰਤੀ ਨਿਆਏ ਸੰਹਿਤਾ (BNS) ਦੀ ਧਾਰਾ 103(1) ਤਹਿਤ ਕਤਲ ਦਾ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਨੇ ਦੱਸਿਆ ਕਿ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਵਿਸ਼ੇਸ਼ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਅਤੇ ਉਸ ਦੇ ਸੰਭਾਵਿਤ ਟਿਕਾਣਿਆਂ ‘ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਪੁਲੀਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਘਟਨਾ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਘਟਨਾ ਬਾਰੇ ਹੋਰ ਸਪੱਸ਼ਟ ਜਾਣਕਾਰੀ ਸਾਹਮਣੇ ਆ ਸਕੇਗੀ।

By Gurpreet Singh

Leave a Reply

Your email address will not be published. Required fields are marked *