ਪੰਜਾਬ ‘ਚ ਭਾਰੀ ਮੀਂਹ ਅਤੇ ਤੇਜ਼ ਹਨ੍ਹੇਰੀ ਦੀ ਚੇਤਾਵਨੀ! ਮੌਸਮ ਵੱਲੋਂ ‘ਔਰੇਂਜ ਅਲਰਟ’ ਜਾਰੀ

ਗੁਰਪ੍ਰੀਤ ਸਿੰਘ :- ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਤੇਜ਼ ਗਰਮੀ ਅਤੇ ਨਮੀ ਤੋਂ ਜਲਦ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ ਨੇ ਅਗਲੇ 24 ਤੋਂ 48 ਘੰਟਿਆਂ ਦੌਰਾਨ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਤੇਜ਼ ਤੂਫ਼ਾਨ ਦੀ ਭਵਿੱਖਬਾਣੀ ਕੀਤੀ ਹੈ।

ਇਸ ਸਮੇਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 36 ਤੋਂ 41 ਡਿਗਰੀ ਸੈਲਸੀਅਸ ਦੇ ਵਿਚਕਾਰ ਬਣਿਆ ਹੋਇਆ ਹੈ। ਮੌਸਮ ਵਿਭਾਗ ਮੁਤਾਬਕ, ਬਾਰਿਸ਼ ਦੇ ਚੱਲਦਿਆਂ ਅਗਲੇ ਤਿੰਨ ਦਿਨਾਂ ਵਿੱਚ ਤਾਪਮਾਨ ਵਿੱਚ 3 ਤੋਂ 5 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਅੱਜ 27 ਜੂਨ ਅਤੇ ਭਲਕੇ 28 ਜੂਨ ਨੂੰ ਮਾਨਸੂਨ ਸਭ ਤੋਂ ਵੱਧ ਸਰਗਰਮ ਰਹਿਣ ਦੀ ਉਮੀਦ ਹੈ। ਭਾਰੀ ਬਾਰਿਸ਼ ਦੀ ਸੰਭਾਵਨਾ ਦੇ ਮੱਦੇਨਜ਼ਰ ਵਿਭਾਗ ਨੇ ਪੰਜਾਬ ਦੇ ਕਈ ਹਿੱਸਿਆਂ ਲਈ ‘ਔਰੇਂਜ ਅਲਰਟ’ ਜਾਰੀ ਕੀਤਾ ਹੈ। ਮੀਂਹ ਦੇ ਨਾਲ-ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਗਰਜ-ਤੂਫ਼ਾਨ ਆਉਣ ਦੀ ਵੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਭਾਰੀ ਮੀਂਹ ਕਾਰਨ ਕੁਝ ਇਲਾਕਿਆਂ ਵਿੱਚ ਪਾਣੀ ਭਰਨ ਅਤੇ ਆਵਾਜਾਈ ਵਿੱਚ ਵਿਘਨ ਪੈ ਸਕਦਾ ਹੈ । ਲੋਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਸਾਵਧਾਨੀ ਵਰਤਣ ਅਤੇ ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਵਿਭਾਗ ਦੀ ਅਧਿਕਾਰਿਤ ਵੈੱਬਸਾਈਟ ‘ਤੇ ਮੌਸਮ ਦੀ ਤਾਜ਼ਾ ਜਾਣਕਾਰੀ ਜ਼ਰੂਰ ਦੇਖ ਲੈਣ।

ਦੂਜੇ ਪਾਸੇ, ਖੇਤੀਬਾੜੀ ਮਾਹਿਰਾਂ ਨੇ ਇਸ ਬਾਰਿਸ਼ ਨੂੰ ਝੋਨੇ ਦੀ ਫ਼ਸਲ ਲਈ ਬਹੁਤ ਲਾਹੇਵੰਦ ਕਰਾਰ ਦਿੱਤਾ ਹੈ, ਜੋ ਕਿਸਾਨਾਂ ਲਈ ਰਾਹਤ ਦੀ ਖ਼ਬਰ ਹੈ।

By Gurpreet Singh

Leave a Reply

Your email address will not be published. Required fields are marked *