ਪੰਜਾਬ ‘ਚ ਪਵੇਗਾ ਭਾਰੀ ਮੀਂਹ!  Alert ਜਾਰੀ,  ਮੌਸਮ ਵਿਭਾਗ ਦੀ 22 ਜਨਵਰੀ ਤੱਕ ਹੋਈ ਵੱਡੀ ਭਵਿੱਖਬਾਣੀ

ਜਲੰਧਰ- ਪੰਜਾਬ ਸੰਘਣੀ ਧੁੰਦ ਦਾ ਕਹਿਰ ਲਗਾਤਾਰ ਜਾਰੀ ਹੈ। ਉਥੇ ਹੀ ਅਗਲੇ ਦਿਨਾਂ ਲਈ ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 22 ਜਨਵਰੀ ਤੱਕ ਦੀ ਤਾਜ਼ਾ ਜਾਣਕਾਰੀ ਦਿੱਤੀ ਗਈ ਹੈ। ਮੌਸਮ ਵਿਭਾਗ ਦੇ ਅਨੁਸਾਰ ਅਗਲੇ ਦਿਨਾਂ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਦੇ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਪੈਣ ਦੇ ਨਾਲ-ਨਾਲ ਬਾਰਿਸ਼ ਵੀ ਹੋਵੇਗੀ। 

18 ਜਨਵਰੀ ਦੀ ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਵਿਚ ਅੱਜ ਸੂਬੇ ਵਿਚ ਓਰੇਂਜ ਅਤੇ ਯੈਲੋ ਅਲਰਟ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਾਰਿਸ਼ ਦੀ ਸੰਭਾਵਨਾ ਵੀ ਜਤਾਈ ਗਈ ਹੈ। ਮੌਸਮ ਵਿਭਾਗ ਨੇ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ ਵਿਚ ਓਰੇਂਜ ਅਲਰਟ ਦਾ ਐਲਾਨ ਕੀਤਾ ਹੈ, ਜਦਕਿ ਪਠਾਨਕੋਟ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਮੋਗਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ, ਮੋਹਾਲੀ ਵਿਚ ਯੈਲੋ ਅਲਰਟ ਰਹੇਗਾ। 19 ਅਤੇ 20 ਤਾਰੀਖ਼ ਨੂੰ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ, ਮੋਹਾਲੀ ਵਿਚ ਸੀਤ ਲਹਿਰ ਦਾ ਯੈਲੋ ਅਲਰਟ ਰਹੇਗਾ।  

PunjabKesari

19 ਜਨਵਰੀ ਨੂੰ ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਮੀਂਹ ਪੈਣ ਦੀ ਉਮੀਦ ਹੈ।  ਇਸ ਦੇ ਬਾਅਦ 21 ਜਨਵਰੀ ਨੂੰ ਸੂਬੇ ਵਿਚ ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ ਜਦਕਿ 22 ਤਾਰੀਖ਼ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਲੁਧਿਆਣਾ ਵਿਚ ਯੈਲੋ ਅਲਰਟ ਰਹਿਣ ਦੇ ਨਾਲ-ਨਾਲ ਤੂਫ਼ਾਨ ਅਤੇ ਭਾਰੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਫਿਰ 23 ਅਤੇ 24 ਤਰੀਕ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਦੱਸਿਆ ਕਿ ਪਹਾੜਾਂ ਵਿੱਚ ਇਕ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ। ਇਸ ਲਈ 19 ਤਾਰੀਖ਼ ਨੂੰ ਸੂਬੇ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 22 ਅਤੇ 23 ਤਾਰੀਖ਼ ਨੂੰ ਰਾਜ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜੇਕਰ ਪੰਜਾਬ ਦੇ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਮੌਸਮ ਵਿਭਾਗ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 2.8 ਡਿਗਰੀ ਸੈਲਸੀਅਸ ਵਧ ਗਿਆ। ਇਹ ਹੁਣ ਆਮ ਨਾਲੋਂ 1.7 ਡਿਗਰੀ ਵੱਧ ਹੈ। ਸ੍ਰੀ ਆਨੰਦਪੁਰ ਸਾਹਿਬ ਵਿੱਚ ਵੱਧ ਤੋਂ ਵੱਧ ਤਾਪਮਾਨ 22.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ 4.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

By Gurpreet Singh

Leave a Reply

Your email address will not be published. Required fields are marked *