ਪੰਜਾਬ ’ਚ ਅੱਜ ਤੇ ਕੱਲ੍ਹ ਭਾਰੀ ਬਾਰਿਸ਼ ਹੋਣ ਦੇ ਆਸਾਰ, Orange Alert ਜਾਰੀ

ਗੁਰਪ੍ਰੀਤ ਸਿੰਘ :- ਪੰਜਾਬ ’ਚ ਮੌਨਸੂਨ ਦੇ ਮੁੜ ਸਰਗਰਮ ਹੋਣ ਮਗਰੋਂ ਬੁੱਧਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਬਾਰਿਸ਼ ਹੋਈ। ਹਾਲਾਂਕਿ ਜਲੰਧਰ ਸਮੇਤ ਕਈ ਜ਼ਿਲ੍ਹੇ ਬੱਦਵਾਈ ਨਾਲ ਤਾਂ ਘਿਰੇ ਰਹੇ ਪਰ ਰਹੇ ਸੁੱਕੇ ਹੀ। ਮੌਸਮ ਵਿਭਾਗ ਨੇ ਅੱਜ ਤੇ ਭਲਕ ਵੀ ਭਾਰੀ ਮੀਂਹ ਦਾ ਆਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੀ ਪੇਸ਼ੀਗੋਈ ਮੁਤਾਬਕ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ’ਚ ਬਾਰਿਸ਼ ਦਾ ਇਹ ਸਿਲਸਿਲਾ ਜਾਰੀ ਰਹਿਣ ਦੀ ਸੰਭਾਵਨਾ ਹੈ। 30 ਤੇ 31 ਜੁਲਾਈ ਨੂੰ ਕਈ ਜ਼ਿਲ੍ਹਿਆਂ ’ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਇਸ ਨੂੰ ਲੈ ਕੇ ਮੌਸਮ ਵਿਭਾਗ ਨੇ ਆਰੈਂਜ ਅਲਰਟ ਵੀ ਜਾਰੀ ਕੀਤਾ ਹੈ। ਇਕ ਤੋਂ ਚਾਰ ਅਗਸਤ ਤੱਕ ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ ’ਚ ਵੀ ਭਾਰੀ ਬਾਰਿਸ਼ ਹੋ ਸਕਦੀ ਹੈ।

ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਬਾਰਿਸ਼ ਹੋਈ। ਗੁਰਦਾਸਪੁਰ ’ਚ ਸਭ ਤੋਂ ਵੱਧ 49.8 ਮਿਮੀ ਬਾਰਿਸ਼ ਰਿਕਾਰਡ ਕੀਤੀ ਗਈ। ਇਸ ਤੋਂ ਇਲਾਵਾ ਬਠਿੰਡਾ ’ਚ 46.0, ਚੰਡੀਗੜ੍ਹ ’ਚ 45.6, ਮੋਹਾਲੀ ’ਚ 45.5, ਪਟਿਆਲਾ ’ਚ 28.5, ਫ਼ਰੀਦਕੋਟ ’ਚ 23.0, ਬਠਿੰਡਾ ’ਚ 20.0, ਅੰਮ੍ਰਿਤਸਰ ’ਚ 19.5, ਐੱਸਬੀਐੱਸ ਨਗਰ ’ਚ 15.3, ਪਠਾਨਕੋਟ ’ਚ 8.5 ਤੇ ਲੁਧਿਆਣਾ ’ਚ 2.0 ਮਿਮੀ ਬਾਰਿਸ਼ ਦਰਜ ਕੀਤੀ ਗਈ। ਫਿਰੋਜ਼ਪੁਰ, ਕਪੂਰਥਲਾ, ਤਰਨਤਾਰਨ ਤੇ ਫਾਜ਼ਿਲਕਾ ’ਚ ਵੀ ਹਲਕੀ ਬੂੰਦਾਬਾਂਦੀ ਹੋਈ। ਹਾਲਾਂਕਿ ਜਲੰਧਰ ਸੁੱਕਾ ਰਹਿ ਗਿਆ। ਹਾਲਾਂਕਿ ਬਾਰਿਸ਼ ਦੇ ਬਾਵਜੂਦ ਔਸਤਨ ਵੱਧ ਤੋਂ ਵੱਧ ਤਾਪਮਾਨ ’ਚ ਮੰਗਲਵਾਰ ਦੇ ਮੁਕਾਬਲੇ ਇਕ ਡਿਗਰੀ ਦਾ ਵਾਧਾ ਦਰਜ ਕੀਤਾ ਗਿਆ।

By Gurpreet Singh

Leave a Reply

Your email address will not be published. Required fields are marked *