ਪੰਜਾਬ ‘ਚ ਇਨ੍ਹਾਂ ਜ਼ਿਲ੍ਹਿਆਂ ਲਈ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਫੋਨਾਂ ਦੀ ਘੰਟੀ, ਜਾਰੀ ਹੋਇਆ Alert

ਜਲੰਧਰ- ਪੰਜਾਬ ਵਿਚ ਮੌਸਮ ਪੂਰੀ ਤਰ੍ਹਾਂ ਬਦਲ ਚੁੱਕਾ ਹੈ। ਅੱਜ ਤੋਂ ਲੈ ਕੇ 9 ਜੁਲਾਈ ਤੱਕ ਮੌਸਮ ਵਿਭਾਗ ਵੱਲੋਂ ਪੂਰੇ ਸੂਬੇ ਵਿਚ ਭਾਰੀ ਮੀਂਹ ਦਾ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ। ਮਾਨਸੂਨ ਅਜੇ ਪੂਰੇ ਪੰਜਾਬ ਵਿਚ ਆਪਣਾ ਅਸਰ ਵਿਖਾਏਗਾ ਅਤੇ ਭਾਰੀ ਬਾਰਿਸ਼ ਹੋਵੇਗੀ। ਮੌਸਮ ਵਿਭਾਗ ਵੱਲੋਂ ਤਾਜ਼ਾ ਮਿਲੀ ਅਪਡੇਟ ਮੁਤਾਬਕ ਵਿਭਾਗ ਨੇ ਅੱਜ ਤੋਂ 9 ਜੁਲਾਈ ਤੱਕ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਲੋਕਾਂ ਦੇ ਫੋਨਾਂ ‘ਤੇ ਮੈਸੇਜ ਭੇਜ ਕੇ ਮੌਸਮ ਸਬੰਧੀ ਅਲਰਟ ਵੀ ਕੀਤਾ ਜਾ ਰਿਹਾ ਹੈ। 

ਅਚਾਨਕ ਵੱਜਣ ਲੱਗੀਆਂ ਫੋਨ ਦੀਆਂ ਘੰਟੀਆਂ
ਪੰਜਾਬ ‘ਚ ਅੱਜ ਦੁਪਹਿਰ ਬਾਅਦ ਲੋਕਾਂ ਦੇ ਫ਼ੋਨਾਂ ਦੀਆਂ ਘੰਟੀਆਂ ਅਚਾਨਕ ਖੜਕਣ ਲੱਗ ਪਈਆਂ। ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਿਟੀ ਵੱਲੋਂ ਸੂਬੇ ਦੇ ਲੋਕਾਂ ਨੂੰ ਮੈਸੇਜ ਭੇਜ ਕੇ ਕਈ ਜ਼ਿਲ੍ਹਿਆਂ ਵਿਚ ਮੌਸਮ ਖ਼ਰਾਬ ਰਹਿਣ ਸਬੰਧੀ ਚਿਤਾਵਨੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਕਿਸੇ ਵੀ ਐਮਰਜੈਂਸੀ ਵਿਚ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਨਾਲ ਸੰਪਰਕ ਕਰਨ ਲਈ ਵੀ ਕਿਹਾ ਗਿਆ ਹੈ।

PunjabKesari

NDMAEW ਭਾਵ National Disaster Management Authority (ਨੈਸ਼ਨਲ ਡਿਜ਼ਾਸਟਰ ਮੈਨੇਜ਼ਮੈਂਟ ਅਥਾਰਿਟੀ) ਵੱਲੋਂ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਿਟੀ ਦੇ ਹਵਾਲੇ ਨਾਲ ਭੇਜੇ ਗਏ ਮੈਸੇਜ ਮੁਤਾਬਕ ਅਗਲੇ 3 ਘੰਟਿਆਂ ਦੌਰਾਨ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਪਠਾਨਕੋਟ, ਤਰਨਤਾਰਨ, ਪਟਿਆਲਾ, ਕਪੂਰਥਲਾ, ਰੂਪਨਗਰ, ਮੋਹਾਲੀ ਅਤੇ ਨਵਾਂਸ਼ਹਿਰ ਵਿਚ ਤੇਜ਼ ਹਨ੍ਹੇਰੀ ਅਤੇ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਕਿਸੇ ਵੀ ਐਮਰਜੈਂਸੀ ਵਿਚ ਪੰਜਾਬ SDMA ਨਾਲ 112 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

PunjabKesari

ਇਨ੍ਹਾਂ ਜ਼ਿਲ੍ਹਿਆਂ ‘ਚ ਔਰੇਂਜ ਤੇ ਯੈਲੋ ਅਲਰਟ 
ਮੌਸਮ ਵਿਭਾਗ ਵੱਲੋਂ 6 ਅਤੇ 7 ਜੁਲਾਈ ਲਈ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਅੰਮ੍ਰਿਤਸਰ, ਜਲੰਧਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਵਿਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਥੇ ਭਾਰੀ ਮੀਂਹ ਦੇ ਨਾਲ-ਨਾਲ ਤੂਫ਼ਾਨ ਹਨ੍ਹੇਰੀ-ਝੱਖੜ ਵੀ ਆਵੇਗਾ। ਉਥੇ ਹੀ ਤਰਨਤਾਰਨ, ਮੋਗਾ, ਲੁਧਿਆਣਾ, ਫਿਰੋਜ਼ਪੁਰ, ਫਰੀਦਕੋਟ, ਬਰਨਾਲਾ, ਸੰਗਰੂਰ, ਪਟਿਆਲਾ, ਬਠਿੰਡਾ, ਮਾਨਸਾ, ਮੁਕਤਸਰ ਸਾਹਿਬ, ਫਾਜ਼ਿਲਕਾ ਵਿਚ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ। 

ਮੌਸਮ ਵਿਭਾਗ ਵੱਲੋਂ 8 ਜੁਲਾਈ ਲਈ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ ਵਿਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਜਦਕਿ ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਰਹੇਗਾ। ਉਥੇ ਹੀ 9 ਜੁਲਾਈ ਨੂੰ ਵੀ ਕੁਝ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਪਵੇਗੀ। ਬਿਜਲੀ ਲਿਸ਼ਕਣ ਦੇ ਨਾਲ ਭਾਰੀ ਤੂਫ਼ਾਨ ਵੀ ਆਵੇਗਾ। 

By Gurpreet Singh

Leave a Reply

Your email address will not be published. Required fields are marked *