ਨੈਸ਼ਨਲ ਟਾਈਮਜ਼ ਬਿਊਰੋ :- ਦਿੱਲੀ ਅਤੇ ਐੱਨਸੀਆਰ ਵਿਚ ਮੌਸਮ ਅਚਾਨਕ ਬਦਲ ਲਿਆ। ਤੇਜ਼ ਹਵਾਵਾਂ ਦੇ ਨਾਲ-ਨਾਲ ਭਾਰੀ ਮੀਂਹ ਪੈਣ ਕਾਰਨ ਦਿੱਲੀ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਭਾਰਤੀ ਮੌਸਮ ਵਿਭਾਗ ਨੇ ਪਹਿਲਾਂ ਦੀ ਚਿਤਾਵਨੀ ਜਾਰੀ ਕਰ ਦਿੱਤੀ ਸੀ ਕਿ ਦਿੱਲੀ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਭਾਰੀ ਮੀਂਹ ਪੈ ਸਕਦਾ ਹੈ। ਨਾਲ ਹੀ ਕਰੀਬ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।
ਅਚਾਨਕ ਬਦਲੇ ਇਸ ਮੌਸਮ ਦੌਰਾਨ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਵਲੋਂ ਇਕ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ ਹੈ। ਹਵਾਈ ਅੱਡਾ ਪ੍ਰਸ਼ਾਸਨ ਨੇ ਕਿਹਾ ਕਿ ਖ਼ਰਾਬ ਮੌਸਮ ਕਾਰਨ ਕੁਝ ਉਡਾਣਾਂ ਵਿਚ ਦੇਰੀ ਹੋ ਸਕਦੀ ਹੈ ਜਾਂ ਉਹਨਾਂ ਉਡਾਣਾਂ ਦੇ ਸਮੇਂ ਵਿਚ ਬਦਲਾਅ ਕੀਤਾ ਜਾ ਸਕਦਾ ਹੈ।
ਮੀਂਹ ਦੇ ਮੱਦੇਨਜ਼ਰ ਏਅਰਪੋਰਟ ‘ਤੇ ਮੌਜੂਦ ਯਾਤਰੀਆਂ ਦੀ ਮਦਦ ਕਰਨ ਲਈ ਏਅਰਪੋਰਟ ਦੀ ਗਰਾਉਂਡ ਟੀਮ ਲਗਾਤਾਰ ਕੰਮ ਕਰ ਰਹੀ ਹੈ ਤਾਂਕਿ ਸਾਰਿਆਂ ਨੂੰ ਸੁਰੱਖਿਅਤ ਅਤੇ ਸੁਚਾਰੂ ਅਨੁਭਵ ਮਿਲ ਸਕੇ। ਯਾਤਰੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਟ੍ਰੈਫਿਕ ਅਤੇ ਦੇਰੀ ਤੋਂ ਬਚਣ ਲਈ ਦਿੱਲੀ ਮੈਟਰੋ ਵਰਗੇ ਆਵਾਜਾਈ ਦੇ ਹੋਰ ਸਾਧਨਾਂ ਦੀ ਵਰਤੋਂ ਕਰਨ। ਨਾਲ ਹੀ ਆਪਣੀ ਉਡਾਣ ਦੀ ਸਹੀ ਜਾਣਕਾਰੀ ਲਈ ਏਅਰਲਾਈਨ ਨਾਲ ਸੰਪਰਕ ਕਰਦੇ ਰਹੋ।
