ਪੰਜਾਬ ‘ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ ਵੱਡੀ ਭਵਿੱਖਬਾਣੀ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਮੌਸਮ ਨੂੰ ਲੈ ਕੇ ਆਉਣ ਵਾਲੇ ਦਿਨਾਂ ਲਈ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਲਈ ‘ਲੂ’ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ 9, 10 ਅਤੇ 11 ਜੂਨ ਲਈ ‘ਲੂ’ ਨੂੰ ਲੈ ਕੇ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ।

ਇਹ ਜ਼ਿਲ੍ਹੇ ਰਹਿਣ ਸਾਵਧਾਨ 
ਮੌਸਮ ਵਿਭਾਗ ਵੱਲੋਂ 9 ਜੂਨ ਤੋਂ 11 ਜੂਨ ਤੱਕ ਫਾਜ਼ਿਲਕਾ, ਮੁਕਤਸਰ ਸਾਹਿਬ, ਫਰੀਦਕੋਟ, ਮੋਗਾ, ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਵਿੱਚ ਗਰਮ ਹਵਾ ਦਾ ਪ੍ਰਭਾਵ ਵੇਖਿਆ ਜਾ ਸਕਦਾ ਹੈ। ਇਨ੍ਹਾਂ ਖੇਤਰਾਂ ਦੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਧੁੱਪ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਇਸ ਦੇ ਨਾਲ ਹੀ ਗਰਭਵਤੀ ਔਰਤਾਂ ਅਤੇ ਬਜ਼ੁਰਗਾਂ ਨੂੰ ਵਿਭਾਗ ਵੱਲੋਂ ਆਪਣਾ ਖ਼ਾਸ ਖ਼ਿਆਲ ਰੱਖਣ ਅਤੇ ਵਾਰ-ਵਾਰ ਪਾਣੀ ਪੀਣ ਦੀ ਸਲਾਹ ਦਿੱਤੀ ਗਈ ਹੈ ਤਾਂ ਜੋ ਗਰਮੀ ਤੋਂ ਬਚਿਆ ਜਾ ਸਕੇ। ਦੱਸਣਯੋਗ ਹੈ ਕਿ ਆਮ ਤੌਰ ‘ਤੇ ਮਾਨਸੂਨ 30 ਜੂਨ ਤੋਂ 5 ਜੁਲਾਈ ਦੇ ਵਿਚਕਾਰ ਪੰਜਾਬ ਨੂੰ ਕਵਰ ਕਰ ਲੈਂਦਾ ਹੈ ਪਰ ਇਸ ਵਾਰ ਮੌਸਮ ਵਿਭਾਗ ਦਾ ਮੰਨਣਾ ਹੈ ਕਿ ਪੰਜਾਬ ‘ਚ ਮਾਨਸੂਨ ਜਲਦੀ ਆ ਜਾਵੇਗਾ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲ ਸਕਦੀ ਹੈ।

ਉਥੇ ਹੀ ਜੇਕਰ ਪਿਛਲੇ 24 ਘੰਟਿਆਂ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਅੰਮ੍ਰਿਤਸਰ ਵਿਚ 41.1 ਡਿਗਰੀ,  ਜਲੰਧਰ ਵਿਚ 39.0 ਡਿਗਰੀ, ਲੁਧਿਆਣਾ ਵਿਚ 40.0 ਡਿਗਰੀ, ਪਟਿਆਲਾ  ਵਿਚ 40.0 ਡਿਗਰੀ, ਪਠਾਨਕੋਟ ਵਿਚ  40.5 ਡਿਗਰੀ, ਬਠਿੰਡਾ ਵਿਚ 42.6 ਡਿਗਰੀ, ਫਾਜ਼ਿਲਕਾ ਵਿਚ 40.8 ਡਿਗਰੀ ਦਰਜ ਕੀਤਾ ਗਿਆ ਹੈ। ਆਉਣ ਵਾਲੇ ਦਿਨਾਂ ਵਿਚ ਸੂਬੇ ਵਿਚ ਤਾਪਮਾਨ ਵਿਚ ਹੋਰ ਵਾਧਾ ਵੇਖਣ ਨੂੰ ਮਿਲੇਗਾ। 

By Gurpreet Singh

Leave a Reply

Your email address will not be published. Required fields are marked *