ਪੰਜਾਬ ਅਤੇ ਹਰਿਆਣਾ ਵਿੱਚ ਹਾਈ ਅਲਰਟ ਜਾਰੀ, ਆਇਆ ਧਮਕੀ ਭਰੇ ਈਮੇਲ!

ਗੂਰਪ੍ਰੀਤ ਸਿੰਘ :- ਇੱਕ ਵਾਰ ਫਿਰ ਧਮਕੀ ਭਰਿਆ ਈ-ਮੇਲ ਭੇਜੇ ਜਾਣ ਨਾਲ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ। ਈ-ਮੇਲ ਵਿੱਚ ਹਰਿਆਣਾ ਦੇ ਅੰਬਾਲਾ ਅਤੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਟਰੇਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਈ-ਮੇਲ ਵਿੱਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਅਤੇ ਕਈ ਪੁਲਿਸ ਥਾਣਿਆਂ ‘ਤੇ ਗ੍ਰਨੇਡ ਹਮਲੇ ਕਰਨ ਦੀ ਵੀ ਧਮਕੀ ਦਿੱਤੀ ਗਈ ਹੈ।

ਧਮਕੀ ਮਿਲਣ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਪੁਲਿਸ ਦੇ ਨਾਲ-ਨਾਲ ਸੁਰੱਖਿਆ ਏਜੰਸੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੰਵੇਦਨਸ਼ੀਲ ਥਾਵਾਂ, ਰੇਲਵੇ ਸਟੇਸ਼ਨਾਂ, ਸਕੂਲਾਂ ਅਤੇ ਪੁਲਿਸ ਥਾਣਿਆਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਬੰਬ ਨਿਰੋਧਕ ਦਸਤੇ ਅਤੇ ਡੌਗ ਸਕੁਆਡ ਵੱਲੋਂ ਵੀ ਕਈ ਥਾਵਾਂ ‘ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਫਿਲਹਾਲ ਕਿਸੇ ਵੀ ਥਾਂ ਤੋਂ ਕੋਈ ਸ਼ੱਕੀ ਵਸਤੂ ਮਿਲਣ ਜਾਂ ਧਮਕੀ ਨੂੰ ਅਮਲੀ ਰੂਪ ਦਿੱਤੇ ਜਾਣ ਦੀ ਪੁਸ਼ਟੀ ਨਹੀਂ ਹੋਈ। ਪੁਲਿਸ ਈ-ਮੇਲ ਭੇਜਣ ਵਾਲੇ ਦੀ ਪਛਾਣ ਕਰਨ ਅਤੇ ਧਮਕੀ ਦੇ ਸਰੋਤ ਦਾ ਪਤਾ ਲਗਾਉਣ ਲਈ ਜਾਂਚ ਕਰ ਰਹੀ ਹੈ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਅਫਵਾਹਾਂ ਤੋਂ ਬਚਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦੇਣ।

By Gurpreet Singh

Leave a Reply

Your email address will not be published. Required fields are marked *