ਨੈਸ਼ਨਲ ਟਾਈਮਜ਼ ਬਿਊਰੋ :- ਅਸਾਮ ਦੀ ਜੇਲ੍ਹ ‘ਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਇੱਕ ਵੱਡੀ ਖ਼ਬਰ ਆਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਦੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ, ਜਿਸ ਵਿੱਚ ਉਨ੍ਹਾਂ ਨੇ ਲੋਕ ਸਭਾ ਦੀ ਕਾਰਵਾਈ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਸੀ। ਹੁਣ ਉਨ੍ਹਾਂ ਦੀ ਮੈਂਬਰਸ਼ਿਪ ‘ਤੇ ਕੋਈ ਖ਼ਤਰਾ ਨਹੀਂ ਰਹੇਗਾ।
ਅੰਮ੍ਰਿਤਪਾਲ ਸਿੰਘ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਅਧੀਨ ਅਸਾਮ ਦੀ ਜੇਲ੍ਹ ‘ਚ ਬੰਦ ਹਨ। ਉਨ੍ਹਾਂ ਨੂੰ ਇਹ ਚਿੰਤਾ ਸੀ ਕਿ ਜੇਕਰ ਉਹ ਲਗਾਤਾਰ 60 ਦਿਨ ਗ਼ੈਰਹਾਜ਼ਰ ਰਹੇ, ਤਾਂ ਉਨ੍ਹਾਂ ਦੀ ਸੰਸਦੀ ਸੀਟ ਖ਼ਤਮ ਹੋ ਸਕਦੀ ਹੈ। ਇਸੇ ਲਈ, ਉਨ੍ਹਾਂ ਨੇ ਹਾਈ ਕੋਰਟ ‘ਚ ਪਟੀਸ਼ਨ ਪਾਈ ਸੀ, ਕਿ ਉਨ੍ਹਾਂ ਨੂੰ ਸੰਸਦ ‘ਚ ਹਾਜ਼ਰੀ ਭਰਨ ਦੀ ਇਜਾਜ਼ਤ ਦਿੱਤੀ ਜਾਵੇ, ਜਿਸ ਨੂੰ ਮਨਜ਼ੂਰੀ ਮਿਲ ਗਈ।
ਹੁਣ, ਉਨ੍ਹਾਂ ਦੀ ਸੰਸਦੀ ਮੈਂਬਰਸ਼ਿਪ ‘ਤੇ ਕੋਈ ਅਸਰ ਨਹੀਂ ਪਵੇਗਾ, ਕਿਉਂਕਿ ਕੋਮੀ ਸੰਸਦ ਨੇ ਉਨ੍ਹਾਂ ਦੀ 54 ਦਿਨਾਂ ਗੈਰਹਾਜ਼ਰੀ ਨੂੰ ਮਨਜ਼ੂਰ ਕਰ ਲਿਆ ਹੈ। ਇਸ ਫ਼ੈਸਲੇ ਨਾਲ ਉਨ੍ਹਾਂ ਦੇ ਹਜ਼ਾਰਾਂ ਸਮਰਥਕਾਂ ਨੇ ਰਾਹਤ ਦੀ ਸਾਹ ਲਈ। ਅੰਮ੍ਰਿਤਪਾਲ ਦੇ ਹੱਕ ‘ਚ ਆਏ ਹਾਈ ਕੋਰਟ ਦੇ ਫ਼ੈਸਲੇ ਨੇ ਇਸ ਮਾਮਲੇ ਨੂੰ ਨਵਾਂ ਮੋੜ ਦੇ ਦਿੱਤਾ ਹੈ। ਹੁਣ ਉਹ ਸੰਸਦ ਮੈਂਬਰ ਬਣੇ ਰਹਿਣਗੇ, ਭਾਵੇਂ ਜੇਲ੍ਹ ‘ਚ ਹੀ ਕਿਉਂ ਨਾ ਹੋਣ!
