ਅੰਮ੍ਰਿਤਸਰ, ਨੈਸ਼ਨਲ ਟਾਈਮਜ਼ ਬਿਊਰੋ :- ਅੰਮ੍ਰਿਤਸਰ ‘ਚ ਹਿਮਾਚਲ ਦੀਆਂ ਸਰਕਾਰੀ ਬੱਸਾਂ ‘ਤੇ ਹਮਲਾ ਹੋਣ ਦੀ ਖਬਰ ਹੈ। ਦਰਅਸਲ ਇੱਥੇ ਭਿੰਡਰਵਾਲੇ ਦੇ ਸਮਰਥਕਾਂ ਨੇ ਹਿਮਾਚਲ ਦੀਆਂ 4 ਬੱਸਾਂ ਦੇ ਸ਼ੀਸ਼ੇ ਤੋੜ ਦਿੱਤੇ ਅਤੇ ਬੱਸਾਂ ‘ਤੇ ਖਾਲਿਸਤਾਨੀ ਨਾਅਰੇ ਵੀ ਲਿਖੇ ਗਏ। ਇਸ ਦੇ ਨਾਲ ਹੀ ਹੁਸ਼ਿਆਰਪੁਰ ਬੱਸ ਸਟੈਂਡ ‘ਤੇ ਐਚਆਰਟੀਸੀ ਦੀਆਂ ਬੱਸਾਂ ‘ਤੇ ਵੀ ਹਮਲਾ ਕੀਤਾ ਗਿਆ।
ਬੀਤੀ ਰਾਤ ਵਾਪਰੀ ਇਸ ਘਟਨਾ ਵਿੱਚ 6 ਬੱਸਾਂ ਦੇ ਸ਼ੀਸ਼ੇ ਤੋੜ ਦਿੱਤੇ ਗਏ ਅਤੇ ਗੱਡੀਆਂ ’ਤੇ ਇਤਰਾਜ਼ਯੋਗ ਸ਼ਬਦ ਵੀ ਲਿਖੇ ਗਏ।
ਅੰਮ੍ਰਿਤਸਰ ਤੇ ਹੁਸ਼ਿਆਰਪੁਰ ‘ਚ ਹਿਮਾਚਲ ਦੀਆਂ ਬੱਸਾਂ ‘ਤੇ ਹਮਲਾ, ਸ਼ੀਸ਼ੇ ਤੋੜੇ, ਖਾਲਿਸਤਾਨੀ ਨਾਅਰੇ ਲਿਖੇ, ਦੇਖੋ ਵੀਡਿਉ!
