ਹਿਮਾਚਲ ਪ੍ਰਦੇਸ਼ – ਬੋਰਡਿੰਗ ਸਕੂਲ ‘ਚ ਸਿੱਖ ਬੱਚੇ ਨਾਲ ਰੈਗਿੰਗ ਮਾਮਲਾ: 5 ਵਿਦਿਆਰਥੀ ਸਸਪੈਂਡ

ਗੁਰਪ੍ਰੀਤ ਸਿੰਘ :- ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਇੱਕ ਬੋਰਡਿੰਗ ਸਕੂਲ ਵਿੱਚ ਇੱਕ ਸਿੱਖ ਬੱਚੇ ਨਾਲ ਕੀਤੀ ਗਈ ਰੈਗਿੰਗ ਮਾਮਲੇ ‘ਚ 5 ਵਿਦਿਆਰਥੀ ਸਸਪੈਂਡ ਕਰ ਦਿੱਤੇ ਗਏ ਹਨ। ਸਾਰੇ ਸਾਰੇ ਹੀ ਵਿਦਿਆਰਥੀ ਪੰਜਾਬ ਦੇ ਦੱਸੇ ਜਾ ਰਹੇ ਹਨ। ਸਾਰੇ ਹੀ ਵਿਦਿਆਰਥੀ 11ਵੀਂ ਅਤੇ 12ਵੀਂ ਜਮਾਤ ਦੇ ਹਨ। ਜਿਸ ਵਿਦਿਆਰਥੀ ਨਾਲ ਰੈਗਿੰਗ ਹੋਈ ਹੈ ਉਹ ਵੀ ਪੰਜਾਬ ਦਾ ਹੀ ਹੈ ਅਤੇ ਉਹ ਨੌਵੀਂ ਜਮਾਤ ਦਾ ਵਿਦਿਆਰਥੀ ਹੈ।

ਉਧਰ, ਪੀੜਤ ਵਿਦਿਆਰਥੀ ਤਲਵਿੰਦਰ ਮਨੇਸ਼ ਅਤੇ ਹੋਰਾਂ ਦੀ ਸ਼ਿਕਾਇਤ ‘ਤੇ ਥਾਣਾ ਡੰਗਸਈ ਪੁਲਿਸ ਨੇ ਸੋਮਵਾਰ ਸ਼ਾਮ ਨੂੰ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਤੇਜ਼ ਕਰ ਦਿੱਤੀ ਹੈ। ਡਗਸਾਈ ਪੁਲਿਸ ਅੱਜ ਸਕੂਲ ਪਹੁੰਚ ਕੇ ਪੰਜਾਂ ਮੁਲਜ਼ਮ ਵਿਦਿਆਰਥੀਆਂ ਤੋਂ ਪੁੱਛਗਿੱਛ ਕਰੇਗੀ। ਮੁਲਜ਼ਮ ਵਿਦਿਆਰਥੀਆਂ ਤੋਂ ਇਲਾਵਾ ਹੋਸਟਲ ਵਾਰਡਨ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ। ਇਸੇ ਮਾਮਲੇ ਵਿੱਚ ਡਗਸਾਈ ਪੁਲਿਸ ਨੇ ਸੋਮਵਾਰ ਸ਼ਾਮ ਸਕੂਲ ਦੇ ਪ੍ਰਿੰਸੀਪਲ ਰਵਿੰਦਰ ਵੋਹਰਾ ਦੇ ਬਿਆਨ ਵੀ ਦਰਜ ਕੀਤੇ ਹਨ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਬੋਰਡਿੰਗ ਸਕੂਲ ਵਿੱਚ ਇੱਕ ਸਿੱਖ ਬੱਚੇ ਨਾਲ ਕੀਤੀ ਗਈ ਰੈਗਿੰਗ ਦੀ ਘਟਨਾ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਚ ਹੀ ਮੰਦਭਾਗੀ ਘਟਨਾ ਹੈ ਕਿ ਇੱਕ ਸਿੱਖ ਬੱਚੇ ਨਾਲ ਸਕੂਲ ਦੇ ਹੀ ਦੂਜੇ ਬੱਚਿਆਂ ਨੇ ਇਹੋ ਜਿਹੇ ਹਰਕਤ ਕੀਤੀ, ਜਿਸ ਨੂੰ ਰੋਕਣ ਦੀ ਪੂਰੀ ਜ਼ਿੰਮੇਵਾਰੀ ਸਕੂਲ ਪ੍ਰਸ਼ਾਸਨ ਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਬੱਚੇ ਨਾਲ ਇਹੋ ਜਿਹੀ ਹਰਕਤ ਨਹੀਂ ਹੋਣੀ ਚਾਹੀਦੀ।

By Gurpreet Singh

Leave a Reply

Your email address will not be published. Required fields are marked *