ਜਲੰਧਰ ਜ਼ਿਲ੍ਹੇ ‘ਚ 31 ਜਨਵਰੀ ਨੂੰ ਛੁੱਟੀ ਦਾ ਐਲਾਨ!  ਸਕੂਲ-ਕਾਲਜ ਰਹਿਣਗੇ ਬੰਦ

ਨੈਸ਼ਨਲ ਟਾਈਮਜ਼ ਬਿਊਰੋ :- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ 31 ਜਨਵਰੀ ਨੂੰ ਜ਼ਿਲ੍ਹਾ ਜਲੰਧਰ ਵਿਚ ਕੱਢੀ ਜਾਣ ਵਾਲੀ ਵਿਸ਼ਾਲ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਅਹਿਮ ਫ਼ੈਸਲਾ ਲਿਆ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਕਰਦੇ ਹੋਏ ਅਤੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹਾ ਜਲੰਧਰ ਦੀ ਹੱਦ ਵਿਚ ਆਉਣ ਵਾਲੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿਚ 31 ਜਨਵਰੀ ਨੂੰ ਪੂਰੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।

ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਛੁੱਟੀ ਸਿਰਫ਼ ਆਮ ਵਿਦਿਅਕ ਸਰਗਰਮੀਆਂ ’ਤੇ ਲਾਗੂ ਹੋਵੇਗੀ, ਜਿਹੜੇ ਸਕੂਲਾਂ-ਕਾਲਜਾਂ ਵਿਚ ਉਕਤ ਮਿਤੀ ਨੂੰ ਬੋਰਡ ਜਾਂ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਪਹਿਲਾਂ ਤੋਂ ਨਿਰਧਾਰਿਤ ਹਨ, ਉਨ੍ਹਾਂ ਸਾਰੀਆਂ ਜਮਾਤਾਂ ’ਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ ਅਤੇ ਪ੍ਰੀਖਿਆਵਾਂ ਤੈਅ ਪ੍ਰੋਗਰਾਮ ਅਨੁਸਾਰ ਹੀ ਆਯੋਜਿਤ ਕੀਤੀਆਂ ਜਾਣਗੀਆਂ। ਜ਼ਿਲ੍ਹਾ ਪ੍ਰਸ਼ਾਸਨ ਨੇ ਆਮ ਜਨਤਾ ਨੂੰ ਸ਼ੋਭਾ ਯਾਤਰਾ ਦੌਰਾਨ ਸਹਿਯੋਗ ਬਣਾਈ ਰੱਖਣ ਦੀ ਵੀ ਅਪੀਲ ਕੀਤੀ ਹੈ।

By Gurpreet Singh

Leave a Reply

Your email address will not be published. Required fields are marked *