ਨੈਸ਼ਨਲ ਟਾਈਮਜ਼ ਬਿਊਰੋ :- ਅੰਮ੍ਰਿਤਸਰ ਦੇ ਸਾਰੇ ਸਕੂਲਾਂ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਪੰਜਾਬ ਦੇ ਅੰਮ੍ਰਿਤਸਰ ਦੇ ਮਸ਼ਹੂਰ ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਸਕੂਲ ਪ੍ਰਬੰਧਨ ਨੂੰ ਈਮੇਲ ਰਾਹੀਂ ਭੇਜੀ ਗਈ ਸੀ। ਇਸ ਤੋਂ ਬਾਅਦ, ਸਕੂਲ ਪ੍ਰਬੰਧਨ ਨੇ ਤੁਰੰਤ ਅੰਮ੍ਰਿਤਸਰ ਪੁਲਿਸ ਨੂੰ ਸੂਚਿਤ ਕੀਤਾ।

ਮਾਪਿਆਂ ਨੂੰ ਇੱਕ ਮੈਸੇਜ ਰਾਹੀਂ ਆਪਣੇ ਬੱਚਿਆਂ ਨੂੰ ਤੁਰੰਤ ਸਕੂਲ ਤੋਂ ਘਰ ਲੈ ਜਾਣ ਦੀ ਅਪੀਲ ਕੀਤੀ। ਸਾਰੀਆਂ ਸਕੂਲ ਵੈਨਾਂ ਨੂੰ ਬੁਲਾਇਆ ਗਿਆ ਅਤੇ ਬੱਚਿਆਂ ਨੂੰ ਛੁੱਟੀ ਦੇ ਦਿੱਤੀ ਗਈ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ।
ਪੁਲਿਸ ਟੀਮਾਂ ਕਲਾਸਰੂਮਾਂ ਦੀ ਅੰਦਰੂਨੀ ਜਾਂਚ ਕਰ ਰਹੀਆਂ ਹਨ। ਈਮੇਲ ਜਾਂਚ ਲਈ ਸਾਈਬਰ ਸੈੱਲ ਨੂੰ ਭੇਜ ਦਿੱਤੀ ਗਈ ਹੈ। ਪੁਲਿਸ ਨੇ ਕਿਹਾ ਹੈ ਕਿ ਉਹ ਜਾਂਚ ਤੋਂ ਬਾਅਦ ਇੱਕ ਬਿਆਨ ਜਾਰੀ ਕਰਨਗੇ।
ਪੁਲਿਸ ਦਾ ਬਿਆਨ- ਪੈਨਿਕ ਨਾ ਕਰੋ, ਬੱਚਿਆਂ ਦੀ ਸ਼ਰਾਰਤ ਵੀ ਹੋ ਸਕਦੀ ਹੈ”
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੈਨਿਕ ਹੋਣ ਦੀ ਕੋਈ ਲੋੜ ਨਹੀਂ, ਕਿਉਂਕਿ ਪਹਿਲਾਂ ਵੀ ਕੁਝ ਬੱਚਿਆਂ ਵੱਲੋਂ ਇਸ ਤਰ੍ਹਾਂ ਦੀਆਂ ਸ਼ਰਾਰਤੀ ਢੰਗ ਦੀਆਂ ਈਮੇਲ ਭੇਜੀਆਂ ਸਨ। ਉਹਨਾਂ ਕਿਹਾ ਕਿ ਅਸੀਂ ਵੇਖ ਰਹੇ ਹਾਂ ਕਿ ਇਸ ਵਾਰ ਆਈ ਈਮੇਲ ਦਾ ਸੋਰਸ ਕੀ ਹੈ ਅਤੇ ਇਸ ਦੀ ਜਾਂਚ ਜ਼ੋਰਾਂ ‘ਤੇ ਚੱਲ ਰਹੀ ਹੈ। ਪੁਲਿਸ ਨੇ ਯਕੀਨ ਦਵਾਇਆ ਕਿ ਅਫਸਰ ਸਾਰੇ ਪੱਖਾਂ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਅੰਮ੍ਰਿਤਸਰ ਵਿੱਚ ਸਕੂਲਾਂ ਨੂੰ ਧਮਕੀਭਰੀਆਂ ਈਮੇਲ ਨੂੰ ਲੈ ਕੇ ਪੁਲਿਸ ਕਮਿਸ਼ਨਰ ਨੇ ਟਵੀਟ ਕਰਕੇ ਸਥਿਤੀ ਦੀ ਜਾਣਕਾਰੀ ਦਿੱਤੀ ਤੇ ਲੋਕਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ।
