ਗੁਰਪ੍ਰੀਤ ਸਿੰਘ :- ਪੰਜਾਬੀ ਰੈਪਰ ਅਤੇ ਗਾਇਕ ਯੋ ਯੋ ਹਨੀ ਸਿੰਘ ਇੱਕ ਵਾਰ ਫਿਰ ਸੁਰਖੀਆਂ ਵਿੱਚ ਹਨ। ਹਾਲ ਹੀ ਵਿੱਚ ਮੁੰਬਈ ਵਿੱਚ ਹੋਏ ਇੱਕ ਲਾਈਵ ਕੰਸਰਟ ਦੌਰਾਨ ਹਨੀ ਸਿੰਘ ਦੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਕਾਰਨ ਉਹ ਮੁੜ ਵਿਵਾਦਾਂ ਦੇ ਘੇਰੇ ਵਿੱਚ ਆ ਗਏ ਹਨ।
ਕੀ ਹੈ ਪੂਰਾ ਮਾਮਲਾ?
ਵਾਇਰਲ ਹੋ ਰਹੀ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਜਿਵੇਂ ਹੀ ਹਨੀ ਸਿੰਘ ਆਪਣੀ ਸ਼ਾਨਦਾਰ ਗੱਡੀ ਵਿੱਚ ਸਟੇਜ ’ਤੇ ਐਂਟਰੀ ਕਰਦੇ ਹਨ, ਉਸੇ ਦੌਰਾਨ ਉਨ੍ਹਾਂ ਨੂੰ ਇੱਕ ‘ਪੈੱਗ’ ਫੜਾਇਆ ਜਾਂਦਾ ਹੈ। ਹਨੀ ਸਿੰਘ ਸਟੇਜ ’ਤੇ ਹੱਥ ਵਿੱਚ ਗਲਾਸ ਫੜ ਕੇ ਪ੍ਰਸ਼ੰਸਕਾਂ ਦੇ ਰੂ-ਬ-ਰੂ ਹੁੰਦੇ ਨਜ਼ਰ ਆ ਰਹੇ ਹਨ।
ਵੀਡੀਓ ਸਾਹਮਣੇ ਆਉਣ ਮਗਰੋਂ ਭੜਕੇ ਲੋਕ
ਹਨੀ ਸਿੰਘ ਦੀ ਇਸ ਹਰਕਤ ਨੇ ਸੋਸ਼ਲ ਮੀਡੀਆ ’ਤੇ ਨਵੀਂ ਬਹਿਸ ਛੇੜ ਦਿੱਤੀ ਹੈ। ਜਿੱਥੇ ਉਨ੍ਹਾਂ ਦੇ ਪ੍ਰਸ਼ੰਸਕ ਇਸ ਨੂੰ ਸਟਾਈਲਿਸ਼ ਐਂਟਰੀ ਮੰਨ ਰਹੇ ਹਨ, ਉੱਥੇ ਹੀ ਦੂਜੇ ਪਾਸੇ ਲੋਕਾਂ ਦਾ ਕਹਿਣਾ ਹੈ ਕਿ ਸਟੇਜ ‘ਤੇ ਖੁੱਲ੍ਹੇਆਮ ਸ਼ਰਾਬ ਨੂੰ ਪ੍ਰਮੋਟ ਕਰਨਾ ਨੌਜਵਾਨ ਪੀੜ੍ਹੀ ‘ਤੇ ਗਲਤ ਪ੍ਰਭਾਵ ਪਾਉਂਦਾ ਹੈ।
ਦੱਸ ਦੇਈਏ ਕਿ ਹਨੀ ਸਿੰਘ ਪਹਿਲਾਂ ਵੀ ਆਪਣੇ ਗੀਤਾਂ ਅਤੇ ਨਿੱਜੀ ਜ਼ਿੰਦਗੀ ਨੂੰ ਲੈ ਕੇ ਕਈ ਵਾਰ ਵਿਵਾਦਾਂ ਵਿੱਚ ਰਹਿ ਚੁੱਕੇ ਹਨ। ਹੁਣ ਇਸ ਤਾਜ਼ਾ ਵੀਡੀਓ ਨੇ ਵਿਰੋਧੀਆਂ ਨੂੰ ਇੱਕ ਹੋਰ ਮੌਕਾ ਦੇ ਦਿੱਤਾ ਹੈ।
