ਜਲਾਲਾਬਾਦ (ਨੈਸ਼ਨਲ ਟਾਈਮਜ਼): ਜਲਾਲਾਬਾਦ ਦੇ ਅਰਾਈਆਂ ਵਾਲਾ ਰੋਡ ’ਤੇ ਸਥਿਤ ਇੱਕ ਨਿੱਜੀ ਕਲੀਨਿਕ ਵਿੱਚ ਗੁੰਡਾਗਰਦੀ ਦਾ ਨੰਗਾ ਨਾਚ ਵਿਖਾਈ ਦਿੱਤਾ ਗਿਆ। ਜਾਣਕਾਰੀ ਮੁਤਾਬਕ, ਇੱਕ ਸ਼ਖਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਕਾਪੀ ਕਿਰਪਾਨਾਂ ਨਾਲ ਕਲੀਨਿਕ ਵਿੱਚ ਭੰਨਤੋੜ ਕੀਤੀ, ਜਿਸ ਦੀਆਂ ਤਸਵੀਰਾਂ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈਆਂ ਹਨ।
ਸਥਾਨਕ ਲੋਕਾਂ ਨੇ ਦੱਸਿਆ ਕਿ ਇਸ ਕਲੀਨਿਕ ਵਿੱਚ ਇੱਕ ਲੜਕੀ ਦਾਖਲ ਸੀ। ਇੱਕ ਲੜਕਾ, ਜੋ ਨਸ਼ੇ ਦੀ ਹਾਲਤ ਵਿੱਚ ਸੀ, ਪਹਿਲਾਂ ਆਇਆ ਅਤੇ ਲੜਕੀ ਨਾਲ ਮਾਰ-ਕੁਟਾਈ ਕਰਨ ਲੱਗਾ। ਕਲੀਨਿਕ ਦੇ ਸਟਾਫ
ਕਲੀਨਿਕ ਦੇ ਸਟਾਫ ਅਤੇ ਸੰਚਾਲਕ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਉਹ ਗੁੱਸੇ ਵਿੱਚ ਆਪਣੇ ਕੁਝ ਸਾਥੀਆਂ ਨੂੰ ਲੈ ਆਇਆ ਅਤੇ ਸਾਰਿਆਂ ਨੇ ਮਿਲ ਕੇ ਕਲੀਨਿਕ ਦੀ ਭੰਨਤੋੜ ਕਰ ਦਿੱਤੀ। ਇਸ ਦੌਰਾਨ ਚੀਕ-ਚਿਹਾੜਾ ਮੱਚ ਗਿਆ ਅਤੇ ਲੋਕ ਡਰ ਦੇ ਮਾਰੇ ਇੱਧਰ-ਉੱਧਰ ਭੱਜਣ ਲੱਗੇ।
ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਮਾਮਲੇ ਦੀ ਸ਼ਿਕਾਇਤ ਮਿਲੀ ਹੈ। ਪੁਲਿਸ ਨੇ ਮੌਕੇ ਦਾ ਜਾਇਜ਼ਾ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਸ਼ੀਆਂ ਦੀ ਪਛਾਣ ਲਈ ਸੀਸੀਟੀਵੀ ਫੁਟੇਜ ਦੀ ਮਦਦ ਲਈ ਜਾ ਰਹੀ ਹੈ। ਸਥਾਨਕ ਲੋਕਾਂ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਜਲਾਲਾਬਾਦ ’ਚ ਗੁੰਡਾਗਰਦੀ ਦਾ ਨੰਗਾ ਨਾਚ: ਨਿੱਜੀ ਕਲੀਨਿਕ ’ਚ ਸ਼ਖਸ ਨੇ ਸਾਥੀਆਂ ਸਮੇਤ ਕੀਤੀ ਭੰਨਤੋੜ
