ਹੁਸ਼ਿਆਰਪੁਰ ਨਗਰ ਨਿਗਮ ਦੇ ਮੇਅਰ ਦੀ ਚੋਣ ਅੱਜ, ‘ਆਪ’ ਦਾ ਮੇਅਰ ਬਣਨਾ ਲਗਭਗ ਤੈਅ

ਗੁਰਪ੍ਰੀਤ ਸਿੰਘ :- ਹੁਸ਼ਿਆਰਪੁਰ ਨਗਰ ਨਿਗਮ ਦੇ ਮੇਅਰ ਦੀ ਚੋਣ ਅੱਜ ਸਵੇਰੇ 11 ਵਜੇ ਹੋਵੇਗੀ। ਨਗਰ ਨਿਗਮ ਚੋਣਾਂ ਵਿੱਚ ਬਹੁਮਤ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਦਾ ਮੇਅਰ ਬਣਨਾ ਲਗਭਗ ਤੈਅ ਹੈ।

ਹੁਸ਼ਿਆਰਪੁਰ ਨਗਰ ਨਿਗਮ ਦੇ ਕੁੱਲ 50 ਵਾਰਡਾਂ ਵਿੱਚ ਹੋਈਆਂ ਚੋਣਾਂ ਵਿੱਚ ‘ਆਪ’ ਨੇ 35 ਸੀਟਾਂ ਜਿੱਤ ਕੇ ਸਪੱਸ਼ਟ ਬਹੁਮਤ ਹਾਸਲ ਕੀਤਾ ਸੀ। ਇਸ ਤੋਂ ਇਲਾਵਾ ਕਾਂਗਰਸ ਨੂੰ 9, ਭਾਜਪਾ ਨੂੰ 3 ਅਤੇ ਆਜ਼ਾਦ ਉਮੀਦਵਾਰਾਂ ਨੂੰ 3 ਸੀਟਾਂ ਮਿਲੀਆਂ ਸਨ।

35 ਕੌਂਸਲਰਾਂ ਦੇ ਬਹੁਮਤ ਕਾਰਨ ਮੇਅਰ ਦੀ ਚੋਣ ਵਿੱਚ ‘ਆਪ’ ਦਾ ਪੱਲਾ ਭਾਰੀ ਹੈ ਅਤੇ ਪਾਰਟੀ ਦੇ ਉਮੀਦਵਾਰ ਦੇ ਮੇਅਰ ਚੁਣੇ ਜਾਣ ਦੀ ਸੰਭਾਵਨਾ ਹੈ। ਅੱਜ ਹੋਣ ਵਾਲੀ ਚੋਣ ਤੋਂ ਬਾਅਦ ਹੁਸ਼ਿਆਰਪੁਰ ਨਗਰ ਨਿਗਮ ਦੀ ਅਗਵਾਈ ਰਸਮੀ ਤੌਰ ‘ਤੇ ‘ਆਪ’ ਦੇ ਹੱਥ ਆ ਜਾਵੇਗੀ।

By Gurpreet Singh

Leave a Reply

Your email address will not be published. Required fields are marked *