ਨਾਗਰਿਕ ਉਡਾਣਾਂ ਨੂੰ ਕਿਵੇਂ ਢਾਲ ਬਣਾ ਰਿਹੈ ਪਾਕਿਸਤਾਨ… ਕਰਨਲ ਕੁਰੈਸ਼ੀ ਨੇ ਫੋਟੋ ਦਿਖਾ ਕੇ ਖੋਲ੍ਹੀ ਪੋਲ

ਭਾਰਤ ਦੇ ‘ਆਪਰੇਸ਼ਨ ਸਿੰਦੂਰ’ ਤੋਂ ਭੜਕੇ ਪਾਕਿਸਤਾਨ ਨੇ ਵੀਰਵਾਰ ਰਾਤ ਨੂੰ ਉੱਤਰੀ ਅਤੇ ਪੱਛਮੀ ਭਾਰਤ ਦੇ ਕਈ ਫੌਜੀ ਟਿਕਾਣਿਆਂ ‘ਤੇ ਡਰੋਨ ਅਤੇ ਮਿਜ਼ਾਈਲ ਹਮਲੇ ਕਰਨ ਦੀ ਅਸਫਲ ਕੋਸ਼ਿਸ਼ ਕੀਤੀ। ਭਾਰਤੀ ਏਅਰ ਡਿਫੈਂਸ ਸਿਸਟਮ, ਖਾਸ ਕਰਕੇ S-400 ਹਵਾਈ ਰੱਖਿਆ ਪ੍ਰਣਾਲੀ ਨੇ ਚੌਕਸੀ ਦਿਖਾਈ ਅਤੇ ਇਨ੍ਹਾਂ ਸਾਰੇ ਹਮਲਿਆਂ ਨੂੰ ਨਾਕਾਮ ਕਰ ਦਿੱਤਾ। ਇਸ ਕਾਰਵਾਈ ਤੋਂ ਬਾਅਦ ਅੱਜ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਨੇ ਇਸ ਘਟਨਾ ‘ਤੇ ਇੱਕ ਰਸਮੀ ਪ੍ਰੈਸ ਬ੍ਰੀਫਿੰਗ ਕੀਤੀ।

ਵਿਦੇਸ਼ ਮੰਤਰਾਲੇ ਵੱਲੋਂ ਸ਼ਾਮ 5:30 ਵਜੇ ਇੱਕ ਪ੍ਰੈਸ ਬ੍ਰੀਫਿੰਗ ਕੀਤੀ ਗਈ। ਇਸ ਦੌਰਾਨ ਵਿਦੇਸ਼ ਸਕੱਤਰ ਵਿਕਰਮ ਮਿਸਰੀ, ਕਰਨਲ ਸੋਫੀਆ ਕੁਰੈਸ਼ੀ ਅਤੇ ਵਿੰਗ ਕਮਾਂਡਰ ਵਿਓਮਿਕਾ ਸਿੰਘ ਨੇ ਆਪਰੇਸ਼ਨ ਸਿੰਦੂਰ ਬਾਰੇ ਨਵੀਂ ਜਾਣਕਾਰੀ ਦਿੱਤੀ। ਇਸ ਦੌਰਾਨ ਕਰਨਲ ਕੁਰੈਸ਼ੀ ਨੇ ਪਾਕਿਸਤਾਨ ਨੂੰ ਬੇਨਕਾਬ ਕਰਨ ਲਈ ਤਸਵੀਰਾਂ ਦਿਖਾਈਆਂ ਅਤੇ ਦੱਸਿਆ ਕਿ ਕਿਵੇਂ ਪਾਕਿਸਤਾਨ ਨੇ ਹਮਲਿਆਂ ਦੌਰਾਨ ਨਾਗਰਿਕ ਉਡਾਣਾਂ ਨੂੰ ਢਾਲ ਵਜੋਂ ਵਰਤਣ ਦੀ ਸ਼ਰਮਨਾਕ ਕੋਸ਼ਿਸ਼ ਕੀਤੀ। ਭਾਰਤ ਨੇ ਚਿਤਾਵਨੀ ਦਿੱਤੀ ਕਿ ਅਜਿਹੀਆਂ ਕਾਇਰਤਾਪੂਰਨ ਕਾਰਵਾਈਆਂ ਦਾ ਮੂੰਹਤੋੜ ਜਵਾਬ ਦਿੱਤਾ ਜਾਵੇਗਾ।

ਕਰਨਲ ਸੋਫੀਆ ਕੁਰੈਸ਼ੀ ਨੇ ਕਿਹਾ ਕਿ ਪਾਕਿਸਤਾਨ ਨੇ ਕੰਟਰੋਲ ਰੇਖਾ ‘ਤੇ ਭਾਰੀ ਗੋਲੀਬਾਰੀ ਕੀਤੀ। ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ। ਤੰਗਧਾਰ, ਉੜੀ ਅਤੇ ਉਧਰਪੁਰ ਵਿੱਚ ਭਾਰੀ ਗੋਲੀਬਾਰੀ ਹੋਈ। ਪਾਕਿਸਤਾਨੀ ਗੋਲੀਬਾਰੀ ਕਾਰਨ ਨੁਕਸਾਨ ਹੋਇਆ ਹੈ। ਤਸਵੀਰ ਦਿਖਾਉਂਦੇ ਹੋਏ ਉਨ੍ਹਾਂ ਕਿਹਾ ਕਿ ਭਾਰਤੀ ਹਵਾਈ ਫੌਜ ਨੇ ਬਹੁਤ ਸੰਜਮ ਦਿਖਾਇਆ ਹੈ। ਪਾਕਿਸਤਾਨ ਨੇ ਭਾਰਤ ਵਿੱਚ 36 ਥਾਵਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਸੀ।

By Rajeev Sharma

Leave a Reply

Your email address will not be published. Required fields are marked *