ਪੰਜਾਬ : ਸੀਐਮ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਦੌਰੇ ਤੇ

ਗੁਰਪ੍ਰੀਤ ਸਿੰਘ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਅੱਜ ਹੁਸ਼ਿਆਰਪੁਰ ਪਹੁੰਚ ਰਹੇ ਹਨ।

ਇਸ ਦੌਰਾਨ ਉਹ ਰੋਸ਼ਨ ਗਰਾਊਂਡ ਤੋਂ ਪੰਜਾਬ ਸਰਕਾਰ ਦੀ ਤੀਰਥ ਯਾਤਰਾ ਯੋਜਨਾ ਤਹਿਤ 15 ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਇਹ ਬੱਸਾਂ ਸ਼੍ਰੀ ਖਾਟੂ ਸ਼ਿਆਮ, ਮਥੁਰਾ-ਵ੍ਰਿੰਦਾਵਨ ਅਤੇ ਹਰਿਦੁਆਰ ਲਈ ਰਵਾਨਾ ਹੋਣਗੀਆਂ।

ਇਸ ਤੋਂ ਬਾਅਦ ਸ਼ਾਮ 6:30 ਵਜੇ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਤਹਿਤ ਕਰਵਾਏ ਜਾ ਰਹੇ ਵਿਸ਼ਾਲ ਧਾਰਮਿਕ ਸਮਾਗਮ ਵਿੱਚ CM ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸ਼ਿਰਕਤ ਕਰਨਗੇ।

By Gurpreet Singh

Leave a Reply

Your email address will not be published. Required fields are marked *