ਮੋਗਾ ‘ਚ ਲਾਗੂ ਹੋਈਆਂ ਸਖ਼ਤ ਪਾਬੰਦੀਆਂ, ਹੁਕਮਾਂ ਦੀ ਉਲੰਘਣਾ ਕੀਤੀ ਤਾਂ ਹੋਵੇਗੀ ਕਾਰਵਾਈ

ਮੋਗਾ : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ-163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 31 ਅਗਸਤ, 2025 ਤੱਕ ਲਾਗੂ ਰਹਿਣਗੇ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕਾਫ਼ੀ ਗਿਣਤੀ ‘ਚ ਹੁੱਕਾ ਬਾਰ ਚੱਲ ਰਹੇ ਹਨ, ਜਿੱਥੇ ਤੰਬਾਕੂ ਆਦਿ ਵਸਤਾਂ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਕਿ ਸਿਹਤ ਲਈ ਖਤਰਨਾਕ ਹਨ। ਉਨ੍ਹਾਂ ਦੱਸਿਆ ਕਿ ਅਜਿਹਾ ਕਰਨਾ ਕੋਟਪਾ ਨਿਯਮਾਂ ਦੀ ਉਲੰਘਣਾ ਵੀ ਹੈ। ਉਨਾਂ ਕਿਹਾ ਕਿ ਕਿਸੇ ਵੀ ਹੋਟਲ, ਰੈਸਟੋਰੈਂਟ ਜਾਂ ਕਿਸੇ ਵੀ ਜਗਾ ‘ਤੇ ਹੁੱਕਾ ਬਾਰ ਨਹੀਂ ਚਲਾਏ ਜਾ ਸਕਦੇ। ਆਮ ਲੋਕਾਂ ਦੀ ਸਿਹਤ ਨੂੰ ਧਿਆਨ ‘ਚ ਰੱਖਦਿਆਂ ਅਤੇ ਨੌਜਵਾਨਾਂ ਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੂੰ ਇਸ ਮਾੜੀ ਲਾਹਨਤ ਤੋਂ ਬਚਾਉਣ ਲਈ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਉਨ੍ਹਾਂ ਸਕੂਲ/ਕਾਲਜ ਜਾਣ ਵਾਲੇ ਨੌਜਵਾਨ ਅਤੇ ਨਾਬਾਲਗਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਚੀਜ਼ਾਂ ਦਾ ਸ਼ਿਕਾਰ ਨਾ ਹੋਣ ਜੋ ਸਿਹਤ ਲਈ ਬਹੁਤ ਨੁਕਸਾਨਦੇਹ ਹਨ। ਇਨ੍ਹਾਂ ਹੁਕਮਾਂ ਦੀ ਉਲੰਘਣਾ ‘ਤੇ ਭਾਰਤੀ ਦੰਡ ਸੰਹਿਤਾ ਦੀ ਧਾਰਾ 188 ਅਤੇ ਕੋਟਪਾ, ਐੱਫ.ਐੱਸ.ਐੱਸ.ਏ.ਆਈ, ਡਰੱਗ ਅਤੇ ਕਾਸਮੈਟਿਕ ਐਕਟ ਦੇ ਉਪਬੰਧਾਂ ਅਨੁਸਾਰ ਸਜ਼ਾ ਦਿੱਤੀ ਜਾਵੇਗੀ।

By Gurpreet Singh

Leave a Reply

Your email address will not be published. Required fields are marked *