ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਮੌਸਮ ਵਿਚ ਵੱਡਾ ਬਦਲਾਅ ਆਉਣ ਵਾਲਾ ਹੈ। ਮੌਸਮ ਵਿਗਿਆਨ ਕੇਂਦਰ (Meteorological Centre) ਅਨੁਸਾਰ ਇਕ ਨਵੀਂ ਪੱਛਮੀ ਗੜਬੜੀ (Western Disturbance) ਸਰਗਰਮ ਹੋ ਰਹੀ ਹੈ, ਪਰ ਇਸ ਦਾ ਪ੍ਰਭਾਵ ਸਿਰਫ਼ ਉੱਤਰੀ ਖੇਤਰਾਂ ਤੱਕ ਹੀ ਸੀਮਤ ਰਹੇਗਾ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਅਕਤੂਬਰ ਦੇ ਆਖ਼ਰੀ ਹਫ਼ਤੇ ਤੋਂ ਪੰਜਾਬ ਵਿੱਚ ਠੰਢੀਆਂ ਹਵਾਵਾਂ (Cold Winds) ਦਾ ਪ੍ਰਭਾਵ ਹੌਲੀ-ਹੌਲੀ ਵਧੇਗਾ।
ਆਉਣ ਵਾਲੇ ਦਿਨਾਂ ਵਿੱਚ ਮੌਸਮ ਵਿੱਚ ਬਦਲਾਅ ਆਉਣ ਦੀ ਉਮੀਦ ਹੈ। ਅਗਲੇ ਚਾਰ ਤੋਂ ਪੰਜ ਦਿਨਾਂ ਵਿੱਚ ਰਾਜ ਦੇ ਕਈ ਖੇਤਰਾਂ ਵਿੱਚ ਰਾਤ ਦਾ ਤਾਪਮਾਨ 2 ਡਿਗਰੀ ਤੱਕ ਘੱਟ ਸਕਦਾ ਹੈ। ਇਸ ਦੌਰਾਨ ਕੁਝ ਜ਼ਿਲ੍ਹਿਆਂ ਵਿਚ ਮੀਂਹ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।
ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਸਿਰਫ਼ 0.2 ਡਿਗਰੀ ਦਾ ਥੋੜ੍ਹਾ ਜਿਹਾ (Punjab Weather Alert) ਵਾਧਾ ਹੋਇਆ ਹੈ। ਜਦੋਂ ਕਿ ਬਠਿੰਡਾ ਦਾ ਤਾਪਮਾਨ ਲਗਾਤਾਰ ਵਧਦਾ ਰਿਹਾ ਹੈ, ਜੋ ਕਿ ਕੱਲ੍ਹ ਸ਼ਾਮ 35 ਡਿਗਰੀ ਨੂੰ ਪਾਰ ਕਰ ਗਿਆ ਅਤੇ 35.5 ਡਿਗਰੀ ਤੱਕ ਪਹੁੰਚ ਗਿਆ। ਇਸ ਦੌਰਾਨ, ਘੱਟੋ-ਘੱਟ ਤਾਪਮਾਨ ਵਿੱਚ ਕਾਫ਼ੀ ਗਿਰਾਵਟ ਆ ਰਹੀ ਹੈ।
ਘੱਟੋ ਘੱਟ ਤਾਪਮਾਨ 0.1 ਡਿਗਰੀ ਸੈਲਸੀਅਸ ਘਟਿਆ, ਜੋ ਆਮ ਦੇ ਨੇੜੇ ਰਿਹਾ। ਸਭ ਤੋਂ ਘੱਟ ਤਾਪਮਾਨ ਸ੍ਰੀ ਆਨੰਦਪੁਰ ਸਾਹਿਬ ਵਿਖੇ 14.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਲਕੀ ਠੰਡ ਵਧਣੀ ਸ਼ੁਰੂ ਹੋ ਜਾਵੇਗੀ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਇਸ ਸਮੇਂ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਹੈ। ਹਾਲਾਂਕਿ, ਰਾਤ ਦੇ ਤਾਪਮਾਨ ਵਿੱਚ ਥੋੜ੍ਹੀ ਜਿਹੀ ਕਮੀ ਦੇਖੀ ਜਾਵੇਗੀ। ਅਗਲੇ ਚਾਰ ਦਿਨਾਂ ਵਿੱਚ ਤਾਪਮਾਨ ਵਿੱਚ 4 ਡਿਗਰੀ ਦੀ ਗਿਰਾਵਟ ਆਉਣ ਦੀ ਉਮੀਦ ਹੈ। ਇਸ ਤੋਂ ਬਾਅਦ ਸਵੇਰੇ ਅਤੇ ਸ਼ਾਮ ਨੂੰ ਥੋੜ੍ਹੀ ਜਿਹੀ ਠੰਢ ਵਧੇਗੀ।
ਦੱਸ ਦਈਏ ਕਿ ਪੰਜਾਬ ਤੇ ਹਰਿਆਣਾ ਦੀ ਆਬੋ ਹਵਾ ‘ਜ਼ਹਿਰੀਲੀ’ ਹੋ ਗਈ ਹੈ। ਲੰਘੀ ਰਾਤ ਚੱਲੇ ਪਟਾਕਿਆਂ ਕਰਕੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਹਵਾ ਦੀ ਗੁਣਵੱਤਾ ‘ਬਹੁਤ ਮਾੜੀ’ ਸ਼੍ਰੇਣੀ ਵਿੱਚ ਦਰਜ ਕੀਤੀ ਗਈ ਹੈ। ਕਪੂਰਥਲਾ ਵਿਚ ਸਵੇਰੇ 7 ਵਜੇ ਦੇ ਕਰੀਬ ਹਵਾ ਗੁਣਵੱਤਾ ਇੰਡੈਕਸ 500 ਦੇ ਕਰੀਬ ਦਰਜ ਕੀਤਾ ਗਿਆ ਹੈ। ਪੰਜਾਬ ਵਿਚ ਸਵੇਰੇ 8 ਵਜੇ ਅੰਮ੍ਰਿਤਸਰ ਵਿਚ AQI 212, ਜਲੰਧਰ ਵਿੱਚ 242 ਜਦੋਂ ਕਿ ਲੁਧਿਆਣਾ ਦਾ AQI 268 ਦਰਜ ਕੀਤਾ ਗਿਆ।
